ਨਸ਼ੀਲੀਆਂ ਗੋਲੀਆਂ ਸਣੇ ਕਾਬੂ
06:02 AM Jan 07, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 6 ਜਨਵਰੀ
ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਸਦਰ ਪੁਲੀਸ ਦੇ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਜੈਲ ਪੋਸਟ ਚੋਟੀਆਂ ’ਚ ਚੌਕੀ ਇੰਚਾਰਜ ਏਐੱਸਆਈ ਅਮਨਦੀਪ ਕੌਰ ਨੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਇਸ਼ਾਰਾ ਕੀਤਾ ਤਾਂ ਉਸ ਨੇ ਲਿਫਾਫਾ ਥੱਲੇ ਸੁੱਟ ਦਿੱਤਾ। ਪੁਲੀਸ ਵੱਲੋਂ ਕੀਤੀ ਪੁੱਛ-ਪੜਤਾਲ ਵਿੱਚ ਉਸ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਚੋਟੀਆਂ ਵਜੋਂ ਹੋਈ, ਜਿਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਈ-ਸਕੂਟਰ ਜ਼ਬਤ ਕਰ ਲਿਆ ਹੈ।
Advertisement
Advertisement