ਨਸ਼ੀਲੀਆਂ ਗੋਲੀਆਂ ਸਣੇ ਕਾਬੂ
05:46 AM Apr 21, 2025 IST
ਪੱਤਰ ਪ੍ਰੇਰਕ
ਜਲੰਧਰ, 20 ਅਪਰੈਲ
ਆਦਮਪੁਰ ਪੁਲੀਸ ਨੇ ਭਗੌੜੇ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਕੁਲਵੰਤ ਸਿੰਘ ਉਪ ਪੁਲੀਸ ਕਪਤਾਨ ਸਬ ਡਿਵੀਜ਼ਨ ਆਦਮਪੁਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਅਜੇ ਕੁਮਾਰ ਵਾਸੀ ਪਿੰਡ ਚੋਮੋ ਥਾਣਾ ਆਦਮਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ, ਸਿਲਵਰ ਪੰਨੀ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕਰ ਉਸ ਨੂੰ ਗ੍ਰਿਫ਼ਤਾਰ ਕਰ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ। ਮੁਲਜ਼ਮ ਪਹਿਲਾਂ ਹੀ ਅਦਾਲਤ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ ਭਗੌੜਾ ਕਰਾਰ ਦਿੱਤਾ ਗਿਆ ਹੈ। ਮੁਲਜ਼ਮ ਅਜੇ ਕੁਮਾਰ ਨੂੰ ਅਦਾਲਤ ਚ ਪੇਸ਼ ਕਰ ਪੁਲੀਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
Advertisement
Advertisement