ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
05:25 AM Apr 18, 2025 IST
ਫਤਹਿਗੜ੍ਹ ਸਾਹਿਬ: ਬੱਸੀ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਚੌਕੀ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਬਸੀ ਪਠਾਣਾ ਵਿੱਚ ਏਐੱਸਆਈ ਕਮਲਜੀਤ ਸਿੰਘ, ਮੁਨਸ਼ੀ ਕੁਲਬੀਰ ਸਿੰਘ ਬਰਾੜ ਅਤੇ ਪੁਲੀਸ ਕਰਮਚਾਰੀਆਂ ਨੇ ਨਵੀਂ ਅਨਾਜ ਮੰਡੀ ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 120 ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ ਅਮਨ ਵਾਸੀ ਵਾਰਡ ਨੰਬਰ 10 ਮੁਹੱਲਾ ਧੋਬੀਆਂ ਬੱਸੀ ਪਠਾਣਾ ਵਜੋਂ ਹੋਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement