ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
05:09 AM Apr 13, 2025 IST
ਪੱਤਰ ਪ੍ਰੇਰਕਫਿਲੌਰ, 12 ਅਪਰੈਲ
Advertisement
ਸਥਾਨਕ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਡੀਐੱਸਪੀ ਫਿਲੌਰ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਮੁਖੀ ਸੰਜੀਵ ਕਪੂਰ ਦੀ ਟੀਮ ਵਲੋਂ ਰਣਜੀਤ ਸਿੰਘ ਉਰਫ ਰਾਜਾ ਪੁੱਤਰ ਜਸਵੰਤ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਂਨ ਇੰਦਰਾ ਕਲੋਨੀ ਨੂੰ 115 ਇਟੀਜ਼ੋਲਮ ਗੋਲੀਆਂ ਸਮੇਤ ਕਾਬੂ ਕੀਤਾ ਹੈ। ਡੀਐੱਸਪੀ ਨੇ ਦੱਸਿਆ ਕਿ ਇਹ ਕਾਫੀ ਸਮੇਂ ਤੋਂ ਲੁਕ ਛਿਪ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰ ਰਹੇ ਸਨ। ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।
Advertisement
Advertisement