ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੀਆਂ ਦਵਾਈਆਂ ਮਿਲਣ ’ਤੇ ਦੋ ਕੈਮਿਸਟਾਂ ਦੇ ਲਾਇਸੈਂਸ ਰੱਦ

05:51 AM Apr 24, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਪਰੈਲ
ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਦੌਰਾਨ ਸਥਾਨਕ ਅਧਿਕਾਰੀਆਂ ਵੱਲੋਂ ਚੱਲ ਰਹੀ ਜਾਂਚ ਦੌਰਾਨ ਜਿਨ੍ਹਾਂ ਦੋ ਦਵਾਈਆਂ ਦੀਆਂ ਦੁਕਾਨਾਂ ਤੋਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਸਨ, ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।
ਇਸ ਸਬੰਧੀ ਜ਼ੋਨਲ ਲਾਈਸੈਂਸਿੰਗ ਅਥਾਰਿਟੀ ਦੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਧੁੰਨਾ ਮੈਡੀਕਲ ਸਟੋਰ, ਮੁਧਲ ਕਲੋਨੀ, ਵੇਰਕਾ ਦੀ ਜਾਂਚ 11 ਅਪਰੈਲ ਨੂੰ ਸੁਖਦੀਪ ਸਿੰਘ ਡਰੱਗਜ਼ ਕੰਟਰੋਲ ਅਧਿਕਾਰੀ ਅਤੇ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਸੀ। ਜਾਂਚ ਦੌਰਾਨ ਟ੍ਰਾਮਾਡੋਲ ਦੀਆਂ 820 ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਇਸ ਦਾ ਮਾਲਕ ਸ਼ਮਸ਼ੇਰ ਸਿੰਘ ਖਰੀਦ ਰਿਕਾਰਡ ਅਤੇ ਟ੍ਰਾਮਾਡੋਲ ਦਵਾਈ ਨੂੰ ਸਟਾਕ ਕਰਨ ਦੀ ਆਗਿਆ ਸਬੰਧੀ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀ ਧਾਰਾ 22 ਅਧੀਨ ਵੱਖਰੀ ਐੱਫਆਈਆਰ ਵੀ ਦਰਜ ਕੀਤੀ ਗਈ ਹੈ। ਫਰਮ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਅਤੇ ਐਕਟ ਦੇ ਤਹਿਤ ਰੱਖੀ ਗਈ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਅੱਜ ਫਰਮ ਦੇ ਪ੍ਰਚੂਨ ਵਿਕਰੀ ਲਾਇਸੈਂਸ ਰੱਦ ਕਰ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ 3 ਅਪਰੈਲ ਨੂੰ ਬਾਬਾ ਦੀਪ ਸਿੰਘ ਮੈਡੀਕਲ ਸਟੋਰ, ਕੋਟ ਮਿਤ ਸਿੰਘ ਦੀ ਦੁਕਾਨ ਦਾ ਬਬਲੀਨ ਕੌਰ ਵੱਲੋਂ ਨਿਰੀਖਣ ਕੀਤਾ ਗਿਆ ਅਤੇ ਪ੍ਰੀਗਾਬਾਲਿਨ -300 ਸਮੇਤ ਅੱਠ ਕਿਸਮਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ। ਇਹ ਦੁਕਾਨਦਾਰ ਵੀ ਜ਼ਬਤ ਕੀਤੀਆਂ ਗਈਆਂ ਦਵਾਈਆਂ ਦਾ ਖਰੀਦ ਰਿਕਾਰਡ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਸ ਖ਼ਿਲਾਫ਼ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਥਾਣਾ ਸੁਲਤਾਨਵਿੰਡ ਵਿੱਚ ਵੱਖਰੀ ਐੱਫਆਈਆਰ ਵੀ ਦਰਜ ਕੀਤੀ ਗਈ ਸੀ। ਫਰਮ ਨੂੰ ‘ਕਾਰਨ ਦੱਸੋ’ ਨੋਟਿਸ ਦੇਣ ਤੋਂ ਬਾਅਦ ਅੱਜ ਫਰਮ ਦੇ ਪ੍ਰਚੂਨ ਵਿਕਰੀ ਲਾਇਸੈਂਸ ਰੱਦ ਕਰ ਦਿੱਤੇ ਗਏ।

Advertisement

Advertisement