ਨਸ਼ੀਲੇ ਟੀਕਿਆਂ ਅਤੇ ਨਕਦੀ ਸਣੇ ਗ੍ਰਿਫ਼ਤਾਰ
05:37 AM Mar 17, 2025 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 16 ਮਾਰਚ
ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ’ਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਅੱਠ ਨਸ਼ੀਲੇ ਟੀਕਿਆਂ ਅਤੇ ਦੋ ਹਜ਼ਾਰ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰਕੇ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ। ਕਪਤਾਨ ਪੁਲੀਸ ਰਕੇਸ਼ ਯਾਦਵ ਅਤੇ ਉਪ ਪੁਲੀਸ ਕਪਤਾਨ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲੀਸ ਚੌਕੀ ਸਰਹਿੰਦ ਮੰਡੀ ਦੇ ਇੰਚਾਰਜ ਸੰਜੀਵ ਕੁਮਾਰ ਨੇ ਕਾਰਵਾਈ ਕਰਦਿਆਂ ਬੰਟੀ ਵਾਸੀ ਡਿਫੈਂਸ ਬੰਨ ਸਰਹਿੰਦ ਮੰਡੀ ਨੂੰ ਅੱਠ ਨਸ਼ੀਲੇ ਟੀਕਿਆਂ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪੁੱਛ ਪੜਤਾਲ ਦੌਰਾਨ ਮੰਨਿਆ ਕਿ ਉਸ ਨੇ 10 ਟੀਕੇ 200 ਰੁਪਏ ਦੇ ਹਿਸਾਬ ਨਾਲ ਦੋ ਹਜ਼ਾਰ ਵਿੱਚ ਗਗਨ ਨਾਮ ਦੇ ਵਿਅਕਤੀ ਤੋਂ ਖਰੀਦੇ ਸਨ। ਮੁਲਜ਼ਮ ਨੂੰ ਅਦਾਲਤ ਨੇ ਜੁਡੀਸ਼ੀਅਲ ਰੀਮਾਂਡ ਅਧੀਨ ਜੇਲ੍ਹ ਭੇਜ ਦਿੱਤਾ ਹੈ।
Advertisement
Advertisement