ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਦੋ ਕਾਬੂ
03:58 AM Jun 15, 2025 IST
ਪੱਤਰ ਪ੍ਰੇਰਕ
Advertisement
ਸਮਾਣਾ, 14 ਜੂਨ
ਸਮਾਣਾ ਪੁਲੀਸ ਨੇ ਦੋ ਮਾਮਲਿਆਂ ’ਚ ਦੋ ਵਿਅਕਤੀਆਂ ਨੂੰ ਚਿੱਟੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਸਰੂਪ ਸਿੰਘ ਵਾਸੀ ਪਿੰਡ ਤਰਖਾਣ ਮਾਜਰਾ ਅਤੇ ਵਿਕਾਸ ਕੁਮਾਰ ਵਾਸੀ ਸੇਖੋਂ ਕਲੋਨੀ ਸਮਾਣਾ ਵਜੋਂ ਹੋਈ। ਏ.ਐਸ.ਆਈ ਨਿਰਮਲ ਸਿੰਘ ਨੇ ਪੁਲੀਸ ਪਾਰਟੀ ਸਣੇ ਪਿੰਡ ਮਿਆਲ ਕਲਾਂ 'ਚ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਸਰੂਪ ਸਿੰਘ ਵੱਲੋਂ ਰਜਵਾਹਾ ਨੇੜੇ ਚਿੱਟੇ ਦਾ ਸੇਵਨ ਕਰਨ ਸਬੰਧੀ ਜਾਣਕਾਰੀ ਮਿਲੀ। ਉਨ੍ਹਾਂ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ। ਇਸੇ ਤਰ੍ਹਾਂ ਸਿਟੀ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਏ.ਐਸ.ਆਈ. ਸ਼ਿੰਦਰ ਸਿੰਘ ਨੇ ਪੁਲੀਸ ਪਾਰਟੀ ਸਣੇ ਅਗਰਸੈਨ ਚੌਂਕ ’ਤੇ ਗਸ਼ਤ ਦੌਰਾਨ ਵਿਕਾਸ ਕੁਮਾਰ ਨੂੰ ਬਿਜਲੀ ਗਰਿੱਡ ਦੇ ਪਿੱਛੇ ਨਸ਼ਾ ਕਰਦਿਆਂ ਕਾਬੂ ਕਰ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Advertisement
Advertisement