ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
05:22 AM Jun 10, 2025 IST
ਪੱਤਰ ਪ੍ਰੇਰਕ
Advertisement
ਸ਼ਾਹਕੋਟ, 9 ਜੂਨ
ਲੋਹੀਆਂ ਖਾਸ ਅਤੇ ਮਹਿਤਪੁਰ ਦੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਥਾਣਾ ਲੋਹੀਆਂ ਖਾਸ ਦੇ ਏਐੱਸਆਈ ਬਲਵੀਰ ਚੰਦ ਨੇ ਗਸ਼ਤ ਦੌਰਨ ਸੋਨੂੰ ਸਿੰਘ ਪੁੱਤਰ ਅਮਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਫੁੱਲ-ਘੁੱਦੂਵਾਲ ਨੂੰ 109 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮਹਿਤਪੁਰ ਦੇ ਏਐੱਸਆਈ ਜਸਪਾਲ ਸਿੰਘ ਨੇ ਵਿਸ਼ਾਲ ਬਾਵਾ ਉਰਫ ਵਿੱਕੀ ਪੁੱਤਰ ਪ੍ਰੇਮ ਕੁਮਾਰ ਵਾਸੀ ਮੁਹੱਲਾ ਖੁਰਮਪੁਰ ਮਹਿਤਪੁਰ ਅਤੇ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਬੀਟਲਾਂ ਨੂੰ 110 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
Advertisement