ਨਸ਼ੀਲੇ ਪਦਾਰਥਾਂ ਸਣੇ ਤਿੰਨ ਕਾਬੂ
04:28 AM May 10, 2025 IST
ਪੱਤਰ ਪ੍ਰੇਰਕ
ਫਗਵਾੜਾ, 9 ਮਈ
ਸਿਟੀ ਪੁਲੀਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਐੱਚਓ ਸਿਟੀ ਗੌਰਵ ਧੀਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਸੀਆਰਪੀ ਕਲੋਨੀ ਵਜੋਂ ਹੋਈ ਹੈ। ਉਸ ਕੋਲੋਂ 28 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਇਸੇ ਤਰ੍ਹਾਂ ਰਾਵਲਪਿੰਡੀ ਪੁਲੀਸ ਨੇ ਨਸ਼ੇ ਦਾ ਸੇਵਨ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਮਿੰਦਰ ਸਿੰਘ ਵਾਸੀ ਜਗਪਾਲਪੁਰ ਵਜੋਂ ਹੋਈ ਹੈ, ਜੋ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤੇ ਜਿਸ ਨੂੰ ਸਿਲਵਰ ਪੇਪਰ ’ਤੇ ਲਾਈਟਰ ਨਾਲ ਨਸ਼ਾ ਕਰਦੇ ਨੂੰ ਕਾਬੂ ਕੀਤਾ ਹੈ।
ਸੁਲਤਾਨਪੁਰ ਲੋਧੀ ਪੁਲੀਸ ਨੇ 10 ਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨੂੰ ਕਾਬੂ ਕੀਤਾ ਹੈ। ਉਸ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨਾ ਵਾਸੀ ਸੈਚਾ ਵਜੋਂ ਹੋਈ ਹੈ।
Advertisement
Advertisement