ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ
07:51 AM Apr 17, 2025 IST
ਰਾਏਕੋਟ: ਥਾਣਾ ਰਾਏਕੋਟ ਸ਼ਹਿਰੀ ਪੁਲੀਸ ਨੇ ਗਸ਼ਤ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਚਾਰ ਗਰਾਮ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਫ਼ਸਰ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਗਸ਼ਤ ਦੌਰਾਨ ਬਰਨਾਲਾ-ਰਾਏਕੋਟ ਰੋਡ ਤੋਂ ਕੱਚੇ ਰਸਤੇ ਪਿੰਡ ਸਹਿਬਾਜਪੁਰਾ ਨੂੰ ਜਾਂਦੇ ਸਮੇਂ ਰਜਵਾਹੇ ਦੇ ਪੁਲ ਲਾਗੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਜਦੋਂ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ ਤਾਂ ਪੁਲੀਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਕਤ ਨੌਜਵਾਨਾਂ ਕੋਲੋਂ ਚਾਰ ਗਰਾਮ ਹੈਰੋਇਨ ਅਤੇ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। -ਨਿੱਜੀ ਪੱਤਰ ਪ੍ਰੇਰਕ
Advertisement
Advertisement