ਨਸ਼ੀਲੇ ਪਦਾਰਥਾਂ ਸਮੇਤ ਚਾਰ ਗ੍ਰਿਫ਼ਤਾਰ
05:55 AM Apr 23, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਪਰੈਲ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਅਫ਼ੀਮ ਅਤੇ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਰਾਜ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੌਰਾਨ ਈਸ਼ਰ ਨਗਰ ਪੁਲੀ ’ਤੇ ਮੌਜੂਦ ਸੀ ਤਾਂ ਜਸਵਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦ ਨਗਰ ਕਲਗੀਧਰ ਰੋਡ ਸ਼ਿਮਲਾਪੁਰੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰਕੇ ਉਸ ਦੀ ਤਲਾਸ਼ੀ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਉਸ ਦੇ ਸਾਥੀ ਬਲਜੀਤ ਸਿੰਘ ਵਾਸੀ ਹਰੇੜੀ ਸੰਗਰੂਰ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦਸਮੇਸ਼ ਨਗਰ ਨੇੜੇ ਧੂਰੀ ਲਾਈਨ ਤੋਂ ਕਪਤਾਨ ਸਿੰਘ ਨੂੰ ਕਿਲੋ ਅਫ਼ੀਮ ਤੇ ਭੋਲਾ ਵਾਸੀ ਸੁਖਦੇਵ ਐਨਕਲੇਵ ਨੂੰ 2 ਕਿਲੋ ਗਾਂਜੇ ਸਮੇਤ ਕਾਬੂ ਕੀਤਾ ਹੈ।
Advertisement
Advertisement