ਨਸ਼ੀਲੇ ਪਦਾਰਥ ਸਣੇ ਔਰਤ ਗ੍ਰਿਫ਼ਤਾਰ
05:17 AM May 09, 2025 IST
ਪੱਤਰ ਪ੍ਰੇਰਕ
ਸ਼ਹਿਣਾ, 8 ਮਈ
ਥਾਣਾ ਸ਼ਹਿਣਾ ਪੁਲੀਸ ਨੇ 21 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਸੂਚਨਾ ਦੇ ਆਧਾਰ ’ਤੇ ਚਰਨੋ ਪਤਨੀ ਗੋਗਾ ਸਿੰਘ ਵਾਸੀ ਬਰਨਾਲਾ ਨੂੰ 21 ਗ੍ਰਾਮ ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤਾ ਹੈ। ਸ਼ਹਿਣਾ ਪੁਲੀਸ ਨੇ ਮਾਮਲਾ ਦਰਜ ਕਰਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਪੜਤਾਲ ਦੌਰਾਨ ਮੁਲਜ਼ਮ ਦੇ ਹੋਰ ਸੰਪਰਕ ਬਾਰੇ ਪਤਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Advertisement
Advertisement