ਨਸ਼ੇ ਕਾਰਨ ਨੌਜਵਾਨ ਦੀ ਮੌਤ
06:22 AM Apr 13, 2025 IST
ਪੱਤਰ ਪ੍ਰੇਰਕ
ਗਿੱਦੜਬਾਹਾ, 12 ਅਪਰੈਲ
ਥਾਣਾ ਗਿੱਦੜਬਾਹਾ ਨੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਸਬੰਧੀ ਵੇਦ ਪ੍ਰਕਾਸ਼ ਵਾਸੀ ਚੁੱਘੇ ਕਲਾਂ ਦੇ ਬਿਆਨਾਂ ’ਤੇ ਤਿੰਨ ਵਿਅਕਤੀਆਂ ਜਸਵੀਰ ਸਿੰਘ, ਜਗਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਗਿੱਦੜਬਾਹਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ’ਚ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਹ ਲੰਘੀ ਸ਼ਾਮ ਲਗਪਗ 5 ਵਜੇ ਆਪਣੇ ਜੀਜਾ ਮਹਿੰਦਰ ਪਾਲ ਨੂੰ ਮਿਲਣ ਲਈ ਉਨ੍ਹਾਂ ਦੀ ਦੁਕਾਨ ’ਤੇ ਗਿਆ ਸੀ। ਇਸ ਦੌਰਾਨ ਉਸ ਦਾ ਭਾਣਜਾ ਪ੍ਰਵੀਨ ਕੁਮਾਰ ਉਰਫ਼ ਪ੍ਰਿੰਸ ਦੁਕਾਨ ਦੀਆਂ ਪੌੜੀਆਂ ’ਚ ਔਖੇ ਸਾਹ ਲੈ ਰਿਹਾ ਸੀ, ਜਿਸ ਨੂੰ ਪੁੱਛਣ ’ਤੇ ਪਤਾ ਲੱਗਾ ਕਿ ਉਸ ਨੂੰ ਜਸਵੀਰ ਸਿੰਘ ਤੇ ਜਗਜੀਤ ਸਿੰਘ ਨੇ ਨਸ਼ਾ ਦਿੱਤਾ ਹੈ। ਦੋਵਾਂ ਨੇ ਕੁਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਉਸ ਨੂੰ ਨਸ਼ਾ ਵੱਧ ਦੇ ਕੇ ਕੁੱਟਮਾਰ ਕਰਦਿਆਂ ਉਸ ਦਾ ਮੋਬਾਈਲ ਖੋਹ ਲਿਆ ਸੀ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਪ੍ਰਿੰਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
Advertisement
Advertisement