ਨਸ਼ੇ ਦੀਆਂ ਗੋੋਲੀਆਂ ਤੇ ਹੈਰੋਇਨ ਸਣੇ ਕਾਬੂ
ਪੱਤਰ ਪ੍ਰੇਰਕ
ਕਪੂਰਥਲਾ, 14 ਜੂਨ
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਪੁਲੀਸ ਨੇ ਮਹੇੜੂ ਲਾਗਿਉਂ ਵਿਜੈਪਾਲ ਸਿੰਘ ਉਰਫ਼ ਮਾਨ ਵਾਸੀ ਰਈਆ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸਿਟੀ ਪੁਲੀਸ ਨੇ ਨਸ਼ੇ ਦਾ ਸੇਵਨ ਕਰਦੇ ਸੁਖਵਿੰਦਰ ਸਿੰਘ ਉਰਫ਼ ਨਿੱਕਾ ਵਾਸੀ ਮੰਡਾਲੀ ਤੇ ਵਿਸ਼ਾਲ ਵਾਸੀ ਰਤਨਪੁਰਾ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ’ਚ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ।
ਇਸੇ ਤਰ੍ਹਾਂ ਕੋਤਵਾਲੀ ਪੁਲੀਸ ਨੇ ਧਰਮਿੰਦਰ ਸਿੰਘ ਉਰਫ਼ ਪਾਲਤੂ ਵਾਸੀ ਮੀਆਵਾਦ ਮੋਲਵੀਆ ਕਲੋਨੀ ਨੂੰ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਸਦਰ ਕਪੂਰਥਲਾ ਨੇ ਸੁਖਦੇਵ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਸਿੰਧਵਾਂ ਦੋਨਾਂ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ ਤੇ 12 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਭੁਲੱਥ ਪੁਲੀਸ ਨੇ ਪ੍ਰਿੰਸ ਉਰਫ਼ ਧੰਨਾ ਵਾਸੀ ਅਕਾਲਾ ਨੂੰ ਕਾਬੂ ਕਰਕੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।