ਨਸ਼ੇ ਦੀਆਂ ਗੋਲੀਆਂ ਸਣੇ ਕਾਬੂ
05:55 AM Jun 02, 2025 IST
ਪੱਤਰ ਪ੍ਰੇਰਕ
Advertisement
ਸੁਨਾਮ ਊਧਮ ਸਿੰਘ ਵਾਲਾ, 1 ਜੂਨ
ਇਥੋਂ ਦੀ ਪੁਲੀਸ ਨੇ ਇਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਕ ਸ਼ੱਕੀ ਵਿਅਕਤੀ ਸੂਏ ਦੀ ਪਟੜੀ ਤੋਂ ਰੇਲਵੇ ਲਾਈਨ ਵੱਲ ਜਾ ਰਿਹਾ ਹੈ। ਜਦੋਂ ਪੁਲੀਸ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਨਰਿੰਦਰ ਕੁਮਾਰ ਉਰਫ ਪੱਪੂ ਵਾਸੀ ਸੁਨਾਮ ਵਜੋਂ ਹੋਈ ਹੈ। ਸਹਾਇਕ ਸਬ ਇੰਸਪੈਕਟਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement