ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
05:08 AM Jun 18, 2025 IST
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 17 ਜੂਨ
ਕਸਬਾ ਫਤਿਆਬਾਦ ਵਿਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਬੱਚਿਆਂ ਦੇ ਪਿਓ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਜਸਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਤਾਪ ਸਿੰਘ (40) ਨਸ਼ੇੜੀ ਸੀ, ਜਿਸ ਨੇ ਕੱਲ੍ਹ ਨਸ਼ੇ ਦੀ ਪੂਰਤੀ ਲਈ ਟੀਕਾ ਲਾ ਲਿਆ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਸ ਦੇ ਪਰਿਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਰਾਹੀਂ ਨਸ਼ੇ ਬੰਦ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਇਲਾਕੇ ਵਿੱਚ ਸ਼ਰ੍ਹੇਆਮ ਨਸ਼ੇ ਵਿਕ ਰਹੇ ਹਨ ਅਤੇ ਆਏ ਦਿਨ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਦੂਜੇ ਪਾਸੇ ਐੱਸਐੱਚਓ ਪ੍ਰਭਜੀਤ ਸਿੰਘ ਗਿੱਲ ਨੇ ਆਖਿਆ ਕਿ ਪ੍ਰਤਾਪ ਸਿੰਘ ਦੀ ਮੌਤ ਨਸ਼ੇ ਕਾਰਨ ਨਹੀਂ, ਬਲਕਿ ਬਿਮਾਰੀ ਕਾਰਨ ਹੋਈ ਹੈ।
Advertisement
Advertisement