ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
06:01 AM May 21, 2025 IST
ਪੱਤਰ ਪ੍ਰੇਰਕ
ਏਲਨਾਬਾਦ, 20 ਮਈ
ਇਥੋਂ ਦੇ ਪਿੰਡ ਵਣੀ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਸੜਕ ਕੰਢੇ ਝਾੜੀਆਂ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (32) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਣੀ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਮਿਸਤਰੀ ਸੀ ਅਤੇ ਕੁਝ ਸਮਾਂ ਪਹਿਲਾਂ ਉਸ ਨੂੰ ਨਸ਼ੇ ਦੀ ਲਤ ਲੱਗ ਗਈ ਸੀ। ਬੀਤੇ ਦਿਨ ਉਹ ਸਵੇਰੇ ਮੋਟਰਸਾਈਕਲ ’ਤੇ ਘਰੋਂ ਚਲਾ ਗਿਆ ਸੀ। ਅੱਜ ਗਸ਼ਤ ਕਰ ਰਹੇ ਪੁਲੀਸ ਰਾਈਡਰ ਨੇ ਸੜਕ ਕੰਢੇ ਇੱਕ ਮੋਟਰਸਾਈਕਲ ਦੇਖ ਕੇ ਆਲੇ-ਦੁਆਲੇ ਭਾਲ ਕੀਤੀ ਤਾਂ ਝਾੜੀਆਂ ਵਿੱਚੋਂ ਬਲਵਿੰਦਰ ਸਿੰਘ ਦੀ ਲਾਸ਼ ਮਿਲੀ। ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement