ਨਸ਼ੇ ਦੇ ਟੀਕਿਆਂ ਸਣੇ ਨੌਜਵਾਨ ਕਾਬੂ
08:12 AM May 09, 2025 IST
ਘਨੌਲੀ: ਪੁਲੀਸ ਚੌਕੀ ਘਨੌਲੀ ਵੱਲੋਂ ਇੱਕ ਵਿਅਕਤੀ ਨੂੰ 20 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਘਨੌਲੀ ਬੈਰੀਅਰ ਦੇ ਨੇੜੇ ਬਣੀਆਂ ਦੁਕਾਨਾਂ ਦੇ ਅੱਗੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ 20 ਨਸ਼ੀਲੇ ਟੀਕੇ ਬਰਾਮਦ ਹੋਏ, ਜਿਨ੍ਹਾਂ ਸਬੰਧੀ ਉਕਤ ਨੌਜਵਾਨ ਕੋਈ ਵੀ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਸ਼ਨਾਖਤ ਰਣਬੀਰ ਸਿੰਘ ਉਰਫ ਰਣਜੀਤ ਸਿੰਘ ਰਾਣਾ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।-ਪੱਤਰ ਪ੍ਰੇਰਕ
Advertisement
Advertisement
Advertisement