ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ
05:40 AM Jun 13, 2025 IST
ਪੱਤਰ ਪ੍ਰੇਰਕ
Advertisement
ਜਗਰਾਉਂ ,12 ਜੂਨ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਦਰ ਦੀ ਪੁਲੀਸ ਨੇ ਗਸ਼ਤ ਦੌਰਾਨ ਗੁਰਮਿੰਦਰ ਸਿੰਘ ਉਰਫ਼ ਗੋਲਡੀ ਨੂੰ 30 ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਪੋਰਟਲ ਸੇਫ ਪੰਜਾਬ ਰਾਹੀ ਪ੍ਰਾਪਤ ਹੋਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਤਰਸੇਮ ਸਿੰਘ ਉਰਫ਼ ਸਿਵਜ਼ੀ ਦੇ ਘਰ ਪਿੰਡ ਸਿੱਧਵਾਂ ਕਲਾਂ ਵਿੱਚ ਛਾਪਾ ਮਾਰ ਕੇ ਮੁਲਜ਼ਮ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਤੀਸਰੇ ਮਾਮਲੇ ਵਿੱਚ ਏਐੱਸਆਈ ਗੁਰਸੇਵਕ ਸਿੰਘ ਨੇ ਕਿਸ਼ਨਪੁਰਾ ਚੌਕ ਸਿੱਧਵਾਂ ਬੇਟ ਵਿੱਚ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਨੂੰ ਪਰਮਜੀਤ ਸਿੰਘ ਉਰਫ਼ ਕਾਕਾ ਵਾਸੀ ਪਿੰਡ ਸਲੇਮਪੁਰ ਟਿੱਬਾ ਨੂੰ 70 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।
Advertisement
Advertisement