ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰਾਂ ਦੇ ਨਿਰਮਾਣ ਬਾਰੇ ਵਿਧਾਇਕ ਤੇ ਡੀਸੀ ਵੱਲੋਂ ਐੱਨਜੀਓਜ਼ ਨਾਲ ਮੀਟਿੰਗ

05:17 AM Dec 12, 2024 IST
ਫਰੀਦਕੋਟ ’ਚ ਮੀਟਿੰਗ ਕਰਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ।

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 11 ਦਸੰਬਰ

Advertisement

ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਐੱਨਜੀਓਜ਼ ਦੇ ਨੁਮਾਇੰਦਿਆਂ ਨਾਲ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦੇ ਕੰਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਵਿਧਾਇਕ ਸੇਖੋਂ ਅਤੇ ਡੀਸੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਸਰਹਿੰਦ ਫੀਡਰ ਨਹਿਰ ਦੀ 10 ਕਿ. ਮੀ. ਲੰਬਾਈ ਦੀ ਮੁੜ ਉਸਾਰੀ ਦਾ ਕੰਮ ਜਨਵਰੀ-ਫਰਵਰੀ 2025 ਵਿਚ ਕੀਤਾ ਜਾਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਇਸ ਨਹਿਰ ਦੀ ਸਰਕਾਰ ਵੱਲੋਂ ਮੁੜ ਉਸਾਰੀ ਸਬੰਧੀ ਤਜਵੀਜ਼ ਕੀਤੇ ਗਏ ਡਿਜ਼ਾਈਨ ਨਾਲ ਇਸ ਖੇਤਰ ਵਿਚ ਜ਼ਮੀਨੀ ਪਾਣੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਨਹਿਰ ਦੀ ਉਸਾਰੀ ਦੌਰਾਨ ਜਿਹੜੇ ਵੀ ਦਰੱਖਤਾਂ (ਜਿਨ੍ਹਾਂ ਨੂੰ ਹਟਾਉਣਾ ਅਤਿ ਜ਼ਰੂਰੀ ਹੈ) ਦਾ ਨੁਕਸਾਨ ਹੋਵੇਗਾ ਉਨ੍ਹਾਂ ਦਾ ਮਹਿਕਮੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਨਵੇਂ ਰੁੱਖ ਲਗਾ ਕੇ ਭਰਪਾਈ ਕੀਤੀ ਜਾਵੇਗੀ।

Advertisement
Advertisement