ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰੀ ਜਲ ਸਪਲਾਈ ਪ੍ਰਾਜੈਕਟ: ਨਿਗਮ ਕਮਿਸ਼ਨਰ ਵੱਲੋਂ ਬਿਲਗਾ ’ਚ ਜਾਇਜ਼ਾ

07:05 AM May 11, 2025 IST
featuredImage featuredImage
ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਨਿਗਮ ਕਮਿਸ਼ਨਰ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਮਈ
ਵਰਲਡ ਬੈਂਕ ਅਤੇ ਏਆਈਆਈਬੀ ਵੱਲੋਂ ਫੰਡ ਪ੍ਰਾਪਤ ਨਹਿਰੀ ਜਲ ਸਪਲਾਈ ਪ੍ਰਾਜੈਕਟ ਅਧੀਨ ਕੰਮ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਸ਼ਨਿੱਚਰਵਾਰ ਨੂੰ ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿੱਚ ਵਿਸ਼ਵ ਪੱਧਰੀ ਵਾਟਰ ਟਰੀਟਮੈਂਟ ਪਲਾਂਟ (ਡਬਲਯੂਟੀਪੀ) ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਡੇਚਲਵਾਲ ਨੇ ਠੇਕੇਦਾਰ ਸਟਾਫ ਦੀ ਖਿਚਾਈ ਕੀਤੀ ਅਤੇ ਉਨ੍ਹਾਂ ਨੂੰ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਡਬਲਿਯੂਟੀਪੀ ਸਾਈਟ ਤੋਂ ਪੀਐੱਸਪੀਸੀਐੱਲ ਦੇ ਖੰਭੇ ਸ਼ਿਫਟ ਕਰਨ ਦਾ ਕੰਮ ਤੇਜ਼ ਕਰਨ ਲਈ ਵੀ ਹੁਕਮ ਜਾਰੀ ਕੀਤੇ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿੱਚ ਇੱਕ ਵਿਸ਼ਵ ਪੱਧਰੀ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ) ਬਣਾਇਆ ਜਾ ਰਿਹਾ ਹੈ ਜਿੱਥੋਂ ਸ਼ਹਿਰ ਨੂੰ ਟਰੀਟ ਕੀਤਾ ਗਿਆ ਸਹੀ ਪਾਣੀ ਸਪਲਾਈ ਕੀਤਾ ਜਾਵੇਗਾ। ਵਰਲਡ ਬੈਂਕ ਅਤੇ ਏ.ਆਈ.ਆਈ.ਬੀ ਦੁਆਰਾ ਫੰਡ ਪ੍ਰਾਪਤ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਪਹਿਲਾ ਪੜਾਅ ਲਗਭਗ 1300 ਕਰੋੜ ਰੁਪਏ (ਸਿਵਲ ਵਰਕਸ) ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।
ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਪ੍ਰਾਜੈਕਟ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਮੋਨਿਟਰਿੰਗ ਕਮੇਟੀ (ਪੀ.ਐਮ.ਸੀ) ਦੀਆਂ ਨਿਯਮਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿੰਡ ਬਿਲਗਾ ਤੋਂ ਸ਼ਹਿਰ ਤੱਕ ਪਾਣੀ ਦੀ ਸਪਲਾਈ ਲਾਈਨਾਂ ਵਿਛਾਉਣ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਦੀਆਂ ਟੈਂਕੀਆਂ ਸਥਾਪਤ ਕਰਨ ਦੇ ਕੰਮ ਨੂੰ ਤੇਜ਼ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ।

Advertisement

Advertisement