ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰੀ ਪਾਣੀ: ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਲਈ ਲਾਮਬੰਦੀ

07:10 AM Sep 10, 2023 IST
featuredImage featuredImage
ਪਿੰਡ ਘਨੌਰ ਖੁਰਦ ਵਿੱਚ ਇਕੱਠ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਬੀਰਬਲ ਰਿਸ਼ੀ
ਸ਼ੇਰਪੁਰ, 9 ਸਤੰਬਰ
ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਦੋ ਵੱਖ-ਵੱਖ ਜ਼ੋਨਾਂ ਦੇ ਇੱਕ ਦਰਜ਼ਨ ਤੋਂ ਵੱਧ ਪਿੰਡਾਂ ’ਚ ਮੀਟਿੰਗਾਂ ਕਰਕੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਮੁੱਖ ਮੰਤਰੀ ਦੀ ਧੂਰੀ ਸਥਿਤ ਕੋਠੀ ਦੀਆਂ ਬਰੂਹਾਂ ’ਤੇ ਬੈਠਣ ਸਬੰਧੀ ਉਲੀਕੇ ਪ੍ਰੋਗਰਾਮ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਕਮੇਟੀ ਨੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਹਰ ਖੇਤ ਦੇ ਨੱਕੇ ਤੱਕ ਨਹਿਰੀ ਪਾਣੀ ਪ੍ਰਾਪਤੀ ਲਈ ਅੱਗੇ ਆ ਕੇ ਸੰਘਰਸ਼ਾਂ ‘ਚ ਨਿੱਤਰਨ ਦਾ ਸੱਦਾ ਦਿੱਤਾ।
ਪਿੰਡ ਬਮਾਲ, ਘਨੌਰ ਖੁਰਦ, ਘਨੌਰ ਕਲਾਂ, ਘਨੌਰੀ ਕਲਾਂ, ਚਾਂਗਲੀ, ਕਲੇਰਾਂ, ਫਰਵਾਹੀ, ਜਾਤੀਮਾਜਰਾ, ਬੱਲਮਗੜ੍ਹ ਸਮੇਤ ਇੱਕ ਦਰਜ਼ਨ ਪਿੰਡਾਂ ’ਚ ਰੈਲੀਆਂ ਕੀਤੀਆਂ। ਕਮੇਟੀ ਦੇ ਜਨਰਲ ਸਕੱਤਰ ਪਰਮੇਲ ਸਿੰਘ ਹਥਨ, ਮੈਂਬਰਾਨ ਜਗਤਾਰ ਸਿੰਘ ਘਨੌਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਚਮਕੌਰ ਸਿੰਘ, ਮੱਘਰ ਸਿੰਘ ਈਸਾਪੁਰ, ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ, ਮਾਸਟਰ ਮੱਘਰ ਸਿੰਘ ਭੂਦਨ, ਗੁਰਮੁਖ ਸਿੰਘ ਮੁਬਾਰਕਪੁਰ, ਅਮਰੀਕ ਸਿੰਘ ਘਨੌਰ, ਸੁਖਚੈਨ ਸਿੰਘ ’ਤੇ ਆਧਾਰਿਤ ਟੀਮ ਨੇ ਸੰਘਰਸ਼ ਦੀ ਹੁਣ ਤੱਕ ਪ੍ਰਾਪਤੀ ’ਤੇ ਤਿੰਨ ਰਜਵਾਹਿਆਂ ਦੇ ਕੰਮ ‘ਚ ਸਰਗਰਮੀ ਅਤੇ ਇੱਕ ਹੋਰ ਰਜਵਾਹੇ ਦੀ ਨਿਸ਼ਾਨਦੇਹੀ ਸਬੰਧੀ ਜਾਣਕਾਰੀ ਦਿੱਤੀ। ਬਮਾਲ ਤੋਂ ਕੋਆਪਰੇਟਿਵ ਸੁਸਾਇਟੀ ਦੇ ਸਾਬਕਾ ਪ੍ਰਧਾਨ ਗੁਲਾਬ ਸਿੰਘ ਨੇ ਸੰਘਰਸ਼ ਲਈ 10 ਹਜ਼ਾਰ ਰੁਪਏ, ਘਨੌਰ ਕਲਾਂ ਪਿੰਡ ਤੋਂ ਮੌਕੇ ’ਤੇ 2 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ।
ਇਸ ਕਾਫ਼ਲੇ ਵਿੱਚ ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਘਨੌਰ, ਰਾਜ ਸਿੰਘ ਬੀਕੇਯੂ ਏਕਤਾ ਉਗਰਾਹਾਂ ਸਾਬਕਾ ਸਰਪੰਚ ਗੁਰਜੰਟ ਸਿੰਘ ਚਾਂਗਲੀ, ਬੱਬਲਪ੍ਰੀਤ, ਦਰਸ਼ਨ ਸਿੰਘ, ਸੁਰਜੀਤ ਸਿੰਘ ਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਵਿਧਾਨ ਸਭਾ ਹਲਕਾ ਧੂਰੀ, ਮਾਲੇਰਕੋਟਲਾ, ਅਮਰਗੜ੍ਹ ਅਤੇ ਮਹਿਲ ਕਲਾਂ ਦੇ ਨਹਿਰੀ ਪਾਣੀ ਤੋਂ ਵਾਂਝੇ ਕਰੀਬ 70 ਪਿੰਡਾਂ ਲਈ ਨਹਿਰੀ ਪਾਣੀ ਦੀ ਮੰਗ ਲਈ 20 ਸਤੰਬਰ ਤੋਂ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਅੱਗੇ ਲਾਏ ਜਾਣ ਵਾਲੇ ਪੱਕੇ ਮੋਰਚਾ ਦੀ ਤਿਆਰੀ ਲਈ ਕਮੇਟੀ ਵੱਲੋਂ ਲਾਮਬੰਦੀ ਜਾਰੀ ਹੈ। ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨੇੜਲੇ ਪਿੰਡ ਆਦਮਪਾਲ, ਰਟੋਲਾਂ, ਹਥਨ, ਸੰਗਾਲਾ, ਸੰਗਾਲੀ, ਮੁਹੰਮਦਗੜ੍ਹ, ਭੈਣੀ ਖੁਰਦ ਵਿਖੇ ਰੈਲੀਆਂ ਕਰਕੇ ਲੋਕਾਂ ਨੂੰ ਨਹਿਰੀ ਪਾਣੀ ਦੀ ਲੋੜ ਅਤੇ 20 ਸਤੰਬਰ ਤੋਂ ਲਾਏ ਜਾਣ ਵਾਲੇ ਪੱਕੇ ਮੋਰਚੇ ਲਈ ਲਾਮਬੰਦ ਕੀਤਾ। ਇਨ੍ਹਾਂ ਪਿੰਡਾਂ ’ਚ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਸਕੱਤਰ ਪਰਮੇਲ ਸਿੰਘ ਹਥਨ ਅਤੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਚੁੰਘਾਂ ਨੇ ਸੰਬੋਧਨ ਕੀਤਾ।

Advertisement

Advertisement