ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰੂ ਕਾਲਜ ਵਿੱਚ ਕਰਵਾਏ ਪੇਂਟਿੰਗ ਮੁਕਾਬਲੇ

08:03 AM Sep 13, 2024 IST
ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 12 ਸਤੰਬਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਜ਼ਿਲ੍ਹਾ ਬਾਲ ਭਲਾਈ ਕਮੇਟੀ, ਰੈੱਡ ਕਰਾਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਦਮ ਸਦਕਾ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸ਼ਿਕਰਤ ਕਰਦਿਆਂ ਕਿਹਾ ਕਿ ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਤੋਂ ਹੀ ਪੇਂਟਿੰਗ ਮੁਕਾਬਲਿਆਂ ਵਿੰਚ ਭਾਗ ਲੈਣ ਵਾਲੇ ਬੱਚੇ ਜ਼ਿਲ੍ਹਾ ਪੱਧਰ, ਡਵੀਜ਼ਨਲ ਪੱਧਰ ਅਤੇ ਨੈਸ਼ਨਲ ਪੱਧਰ ’ਤੇ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਇਨਾਮ, ਸਕਾਲਰਸ਼ਿਪ ਅਤੇ 18 ਸਾਲ ਤੱਕ ਮੁਫ਼ਤ ਪੜ੍ਹਾਈ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੇਂਟਿੰਗ ਮੁਕਾਬਲਿਆਂ ਨੂੰ ਮੁੜ ਸੁਰਜੀਤ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਪੇਂਟਿੰਗ ਮੁਕਾਬਲੇ ਵਿਚ 500 ਤੋਂ ਵਧੇਰੇ ਬੱਚਿਆਂ ਵੱਲੋਂ ਭਾਗ ਲਿਆ ਗਿਆ ਹੈ ਕਿ ਜੋ ਬਹੁਤ ਵਧੀਆ ਪਹਿਲਕਦਮੀ ਹੈ।

Advertisement

Advertisement