ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰੂ ਦੀ ਵਿਰਾਸਤ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ: ਕਾਂਗਰਸ

04:51 AM May 28, 2025 IST
featuredImage featuredImage
ਕਾਂਗਰਸ ਆਗੂ ਸੋਨੀਆ ਗਾਂਧੀ ਸ਼ਾਂਤੀ ਵਣ ’ਚ ਪੰਡਿਤ ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ। -ਫੋਟੋ: ਮਾਨਸ ਰੰਜਨ ਭੂਈ

ਨਵੀਂ ਦਿੱਲੀ, 27 ਮਈ
ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦੀ ਬਰਸੀ ਮੌਕੇ ਅੱਜ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ 2014 ਮਗਰੋਂ ਉਨ੍ਹਾਂ ਨੂੰ ਬਦਨਾਮ ਕਰਨ, ਨਕਾਰਨ, ਨੀਵਾਂ ਦਿਖਾਉਣ, ਛੋਟਾ ਕਰਨ ਤੇ ਮਿਟਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਤੇ ਉਨ੍ਹਾਂ ਦੀ ਵਿਰਾਸਤ ਨੂੰ ਜਿੰਨਾ ਮਿਟਾਉਣ ਦੀ ਕੋਸ਼ਿਸ਼ ਹੋਈ ਹੈ, ਉਹ ਓਨੀ ਹੀ ਦ੍ਰਿੜ੍ਹਤਾ ਨਾਲ ਸਾਹਮਣੇ ਆਏ ਹਨ। ਕਾਂਗਰਸ ਨੇ ਅੱਜ ਪੰਡਿਤ ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ।
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨਹਿਰੂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਨਹਿਰੂ ਨੇ ਆਪਣੇ ਦੂਰਦਰਸ਼ੀ ਨਜ਼ਰੀਏ ਨਾਲ ਆਜ਼ਾਦ ਭਾਰਤ ਦੀ ਮਜ਼ਬੂਤ ਨੀਂਹ ਰੱਖੀ ਸੀ। ਗਾਂਧੀ ਨੇ ਕਿਹਾ ਕਿ ਨਹਿਰੂ ਨੇ ਸਮਾਜਿਕ ਨਿਆਂ, ਆਧੁਨਿਕਤਾ, ਸਿੱਖਿਆ, ਸੰਵਿਧਾਨ ਤੇ ਜਮਹੂਰੀਅਤ ਦੀ ਸਥਾਪਨਾ ’ਚ ਵੱਡਾ ਯੋਗਦਾਨ ਪਾਇਆ। ਕਾਂਗਰਸ ਦੀ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ ਨੇ ਇੱਥੇ ਸ਼ਾਂਤੀ ਵਣ ਸਥਿਤ ਨਹਿਰੂ ਦੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ, ‘ਭਾਰਤ ਨੂੰ ਸਿਫਰ ਤੋਂ ਸਿਖਰ ਵੱਲ ਲਿਜਾਣ ਵਾਲੇ, ਆਧੁਨਿਕ ਭਾਰਤ ਦੇ ਨਿਰਮਾਤਾ, ਲੋਕਤੰਤਰ ਦੇ ਨਿਡਰ ਪਹਿਰੇਦਾਰ, ਭਾਰਤ ਨੂੰ ਵਿਗਿਆਨਕ, ਆਰਥਿਕ, ਸਨਅਤੀ ਤੇ ਹੋਰ ਖੇਤਰਾਂ ’ਚ ਵਿਕਸਿਤ ਕਰਨ ਵਾਲੇ, ਦੇਸ਼ ਨੂੰ ਲਗਾਤਾਰ ‘ਅਨੇਕਤਾ ’ਚ ਏਕਤਾ’ ਦਾ ਸੁਨੇਹਾ ਦੇਣ ਵਾਲੇ, ਸਾਡੇ ਪ੍ਰੇਰਨਾ ਸਰੋਤ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ।’ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਆਧੁਨਿਕ ਭਾਰਤ ਦਾ ਨਿਰਮਾਤਾ ਦੱਸਿਆ।
ਇਸੇ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਿੱਧੇ ਢੰਗ ਨਾਲ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ‘ਆਪੂ ਬਣੇ ਸਰਵਉੱਚ ਨੇਤਾ’ ਅਤੇ ਇਤਿਹਾਸ ਨੂੰ ਤੋੜ-ਮਰੋੜ ਦੇ ਪੇਸ਼ ਕਰਨ ਦੇ ਮਹਾਰਥੀ ਗੰਭੀਰ ਸਵਾਲਾਂ ਤੋਂ ਧਿਆਨ ਭਟਕਾਉਣ ਲਈ ਨਹਿਰੂ ਦੇ ਵਿਰੋਧ ’ਚ ਸਰਗਰਮ ਹਨ। -ਪੀਟੀਆਈ

Advertisement

 

ਪ੍ਰਧਾਨ ਮੰਤਰੀ ਮੋਦੀ ਵੱਲੋਂ ਨਹਿਰੂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ਮੌਕੇ ਅੱਜ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ, ‘ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਾ ਹਾਂ।’ ਨਹਿਰੂ 1947 ’ਚ ਦੇਸ਼ ਦੇ ਆਜ਼ਾਦ ਹੋਣ ਦੇ ਸਮੇਂ ਤੋਂ 27 ਮਈ 1964 ਨੂੰ ਆਪਣੇ ਦੇਹਾਂਤ ਤੱਕ ਪ੍ਰਧਾਨ ਮੰਤਰੀ ਰਹੇ। -ਪੀਟੀਆਈ

Advertisement

Advertisement