ਨਹਿਰ ’ਚ ਮੋਟਰਸਾਈਕਲ ਸਣੇ ਡਿੱਗਿਆ ਨੌਜਵਾਨ
05:50 AM May 05, 2025 IST
ਪੱਤਰ ਪ੍ਰੇਰਕ
ਮਾਨਸਾ, 4 ਮਈ
ਭੀਖੀ ਨੇੜੇ ਨਹਿਰ ’ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦਾ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ। ਭੀਖੀ ਵਾਸੀ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂ ਨੌਜਵਾਨ ਦੀ ਤਲਾਸ਼ ਕਰਨ ਵਿੱਚ ਲੱਗੇ ਹੋਏ ਹਨ। ਦੁਪਹਿਰ ਸਮੇਂ ਵਾਪਰੀ ਇਸ ਘਟਨਾ ਨੂੰ ਲੈ ਕੇ ਸ਼ਾਮ ਤੱਕ ਨੌਜਵਾਨ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਮਿਲੇ ਵੇਰਵਿਆਂ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਨਿਵਾਸੀ ਸੁਖਜਿੰਦਰ ਸਿੰਘ (30) ਮੋਟਰਸਾਈਕਲ ’ਤੇ ਦੁਪਹਿਰ ਸਮੇਂ ਭੀਖੀ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਅਚਾਨਕ ਉਸਦਾ ਮੋਟਰਸਾਈਕਲ ਨਹਿਰ ਵਿੱਚ ਜਾ ਡਿੱਗਿਆ। ਉਹ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ। ਇਸ ਮੌਕੇ ਰੌਲਾ ਪੈਣ ’ਤੇ ਲੋਕਾਂ ਨੇ ਉਸ ਦੀ ਭਾਲ ਕੀਤੀ ਤਾਂ ਮੋਟਰਸਾਈਕਲ ਨਹਿਰ ਵਿਚੋਂ ਮਿਲ ਗਿਆ ਪਰ ਨੌਜਵਾਨ ਹਾਲੇ ਤੱਕ ਲਾਪਤਾ ਹੈ। ਪੁਲੀਸ ਦੇ ਸਹਿਯੋਗ ਨਾਲ ਲੋਕਾਂ ਵੱਲੋਂ ਨੌਜਵਾਨ ਦੀ ਨਹਿਰ ’ਚੋਂ ਭਾਲ ਕੀਤੀ ਜਾ ਰਹੀ ਹੈ।
Advertisement
Advertisement
Advertisement