ਨਹਿਰ ਵਿੱਚੋਂ ਲਾਸ਼ ਮਿਲੀ
05:03 AM Apr 05, 2025 IST
ਪਠਾਨਕੋਟ: ਅੱਪਰਬਾਰੀ ਦੁਆਬ ਨਹਿਰ ਦੇ ਪੁਲ ਨੰਬਰ-5 ਸੁਜਾਨਪੁਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ। ਸੂਚਨਾ ਮਿਲਦਿਆਂ ਸਾਰ ਪੁਲੀਸ ਮੌਕੇ ’ਤੇ ਪੁੱਜ ਗਈ। ਜਾਣਕਾਰੀ ਅਨੁਸਾਰ ਇਹ ਲਾਸ਼ ਲੱਗਭੱਗ ਸਵੇਰੇ 11 ਵਜੇ ਅੱਪਰਬਾਰੀ ਦੁਆਬ ਨਹਿਰ ਦੇ ਪਾਣੀ ਵਿੱਚ ਤੈਰਦੀ ਮਿਲੀ। ਸਥਾਨਕ ਨੌਜਵਾਨਾਂ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਮ੍ਰਿਤਕ ਦੀ ਜੇਬ ਵਿੱਚ ਮੋਬਾਈਲ ਫੋਨ ਅਤੇ ਗਲੇ ਵਿੱਚ ਚੇਨ ਪਾਈ ਸੀ। ਦੂਸਰੇ ਪਾਸੇ ਚਿਹਰਾ ਪੂਰੀ ਤਰ੍ਹਾਂ ਖਰਾਬ ਹੋ ਚੁੱਕਾ ਸੀ। ਜਾਂਚ ਅਧਿਕਾਰੀ ਏਐਸਆਈ ਨਰੇਸ਼ ਕੁਮਾਰ ਦੱਸਿਆ ਕਿ ਅਜੇ ਤੱਕ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਅਤੇ ਲਾਸ਼ ਨੂੰ ਸ਼ਨਾਖਤ ਕਰਨ ਲਈ 72 ਘੰਟੇ ਤੱਕ ਸਿਵਲ ਹਸਪਤਾਲ ਪਠਾਨਕੋਟ ਦੇ ਮੁਰਦਾਘਰ ਵਿੱਚ ਰੱਖਿਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement