ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
05:14 AM Jun 18, 2025 IST
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 17 ਜੂਨ
ਸੀਆਈਏ ਸਟਾਫ ਨੇ ਇੱਕ ਮੁਲਜ਼ਮ ਨੂੰ ਨਾਜਾਇਜ਼ ਹਥਿਆਰ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕੀਤੀ ਗਈ।
ਪੁਲੀਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ 21 ਸਾਲਾ ਯਾਦਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਕੋਲ ਨਾਜਾਇਜ਼ ਅਸਲਾ ਹੈ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਹੋਟਲ ਕ੍ਰਾਊਨ ਲੋਹਗੜ੍ਹ ਰੋਡ ਜ਼ੀਰਕਪੁਰ ਦੇ ਕਮਰਾ ਨੰਬਰ 302 ਵਿੱਚੋਂ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਯਾਦਵਿੰਦਰ ਸਿੰਘ ਸੀਜੀਸੀ ਕਾਲਜ ਝੰਜੇੜੀ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹੈ। ਉਸ ਵਿਰੁੱਧ ਥਾਣਾ ਜ਼ੀਰਕਪੁਰ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement