ਨਾਜਾਇਜ਼ ਅਸਲੇ ਸਣੇ ਦੋ ਨੌਜਵਾਨ ਕਾਬੂ
05:07 AM May 31, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 30 ਮਈ
ਸੀਆਈਏ ਥਾਣਾ ਪੁਲੀਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੱਗੂ ਅਤੇ ਰਵੀ ਵਜੋਂ ਹੋਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਅਵਤਾਰ ਸਿੰਘ ਨੂੰ ਹੁੱਡਾ ਸੈਕਟਰ 19 ਤੋਂ 32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰਵੀ ਨੂੰ ਰੰਗੜੀ ਰੋਡ ਕਾਰਡਬੋਰਡ ਫੈਕਟਰੀ ਦੇ ਨੇੜਿਓਂ 315 ਬੋਰ ਪਿਸਤੌਲ ਦੇ ਦੋ ਕਾਰਤੂਸ਼ਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਿਮਾਂਡ ਦੌਰਾਨ ਨਾਜਾਇਜ਼ ਅਸਲਾ ਸਪਲਾਇਰ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Advertisement
Advertisement