ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਖਣਨ: ਭਾਜਪਾ ਵੱਲੋਂ ਰਾਜਪਾਲ ਨਾਲ ਮੁਲਾਕਾਤ

06:06 AM Apr 19, 2025 IST
featuredImage featuredImage
ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਦੇ ਹੋਏ ਭਾਜਪਾ ਆਗੂ।

ਆਤਿਸ਼ ਗੁਪਤਾ
ਚੰਡੀਗੜ੍ਹ, 18 ਅਪਰੈਲ
ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਵਿੱਚ ਰੇਤ ਮਾਫ਼ੀਆ ਦੀ ਧੱਕੇਸ਼ਾਹੀ ਅਤੇ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਅੱਜ ਇੱਥੇ ਭਾਜਪਾ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ’ਚ ਪਿੰਡ ਗੌਂਸਗੜ੍ਹ, ਗੜ੍ਹਪੁਰ, ਖਵਾਜਕੇ, ਮਾਂਗਟ, ਬੂਥਗੜ੍ਹ, ਰਾਵਤ, ਹਵਾਸ ਅਤੇ ਮੰਗਲੀ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਸ਼ਾਮਲ ਹੋਏ ਜਿਨ੍ਹਾਂ ਨੇ ਰਾਜਪਾਲ ਨੂੰ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵੱਲੋਂ ਪਿੰਡ ਵਾਸੀਆਂ ਨਾਲ ਕੀਤੀ ਗਈ ਧੱਕੇਸ਼ਾਹੀ ਬਾਰੇ ਜਾਣੂ ਕਰਵਾਇਆ।
ਪੰਜਾਬ ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਪੁਲੀਸ, ਮਾਈਨਿੰਗ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ’ਤੇ ਮਾਫੀਆ ਨੂੰ ਸਮਰੱਥ ਬਣਾਉਣ ’ਚ ਮਿਲੀਭੁਗਤ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕੀਤੀ। ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਲੁਧਿਆਣਾ ’ਚ ਗੈਰਕਾਨੂੰਨੀ ਮਾਈਨਿੰਗ ਕਰ ਕੇ ਟਰੱਕਾਂ ਨੇ ਸੜਕਾਂ ਦਾ ਮਾੜਾ ਹਾਲ ਕਰ ਦਿੱਤਾ ਹੈ। ਜਦੋਂ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਮਾਈਨਿੰਗ ਕਰਨ ਵਾਲਿਆਂ ਨੇ ਪਿੰਡ ਵਾਸੀਆਂ ’ਤੇ ਹਮਲਾ ਕਰ ਦਿੱਤਾ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਵਕੀਲ ਸਿਮਰਨਜੀਤ ਕੌਰ ਗਿੱਲ ਵੀ ਸ਼ਾਮਲ ਸੀ।

Advertisement

ਰਾਜਪਾਲ ਵੱਲੋਂ ਡੀਜੀਪੀ ਨੂੰ ਕਾਰਵਾਈ ਦੀ ਹਦਾਇਤ
ਨਾਜਾਇਜ਼ ਖਣਨ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਵਾਲਿਆਂ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪ੍ਰਿਤਪਾਲ ਸਿੰਘ ਬਲੀਏਵਾਲ ਨੇ ਮਾਫੀਆ ਨੂੰ ਸਮਰੱਥ ਬਣਾਉਣ ਵਿੱਚ ਪੁਲੀਸ, ਮਾਈਨਿੰਗ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੀ ਮਿਲੀਭੁਗਤ ਦਾ ਦੋਸ਼ ਲਗਾਇਆ।ਪੰਜਾਬ ਦੇ ਰਾਜਪਾਲ ਨੇ ਪੰਜਾਬ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਕਿ ਪਿੰਡ ਵਾਸੀਆਂ ’ਤੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ।

Advertisement
Advertisement