ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
05:55 AM Apr 21, 2025 IST
ਪੱਤਰ ਪ੍ਰੇਰਕਲਹਿਰਾਗਾਗਾ, 20 ਅਪਰੈਲ
Advertisement
ਪੁਲੀਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਐੱਸਐੱਚਓ ਸਦਰ ਇੰਸਪੈਕਟਰ ਰਣਵੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਸਣੇ ਟੀਮ ਪਿੰਡ ਹਰਿਆਊ ਦੇ ਗੁਰਵਿੰਦਰ ਸਿੰਘ ਉਰਫ ਗੋਗੀ ਦੇ ਘਰ ਛਾਪਾ ਮਾਰ ਕੇ ਉਸ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ 9 ਬੋਤਲਾਂ ਦੇਸੀ ਅਤੇ 3 ਬੋਤਲਾਂ ਅੰਗਰੇਜ਼ੀ ਬਰਾਮਦ ਕੀਤੀ। ਥਾਣਾ ਧਰਮਗੜ੍ਹ ਦੇ ਮੁਖੀ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਪਿੰਡ ਗੰਢੂਆਂ ਤੋਂ ਇੱਕ ਸ਼ੱਕੀ ਵਿਅਕਤੀ ਤੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਰੁਪਿੰਦਰ ਸਿੰਘ ਉਰਫ ਕੁਲਵਿੰਦਰ ਸਿੰਘ ਵਾਸੀ ਪਿੰਡ ਗੰਢੂਆ ਵਜੋਂ ਹੋਈ ਹੈ।
Advertisement
Advertisement