ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
04:10 AM Jun 05, 2025 IST
ਪੱਤਰ ਪ੍ਰੇਰਕ
Advertisement
ਸਮਾਣਾ, 4 ਜੂਨ
ਸੀ.ਆਈ.ਏ. ਸਟਾਫ਼ ਸਮਾਣਾ ਨੇ ਦੋ ਮੋਟਲਸਾਈਕਲ ਸਵਾਰ ਨੌਜਵਾਨਾਂ ਨੂੰ ਨਾਜਾਇਜ਼ ਸ਼ਰਾਬ ਦੀਆਂ 46 ਬੋਤਲਾਂ ਸਣੇ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐਕਸਾਈਜ ਐਕਟ ਦੀਆਂ ਧਾਰਾਵਾਂ ਤਹਿਤ ਸਿਟੀ ਪੁਲੀਸ ਥਾਣਾ ’ਚ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਨੀ ਵਰਮਾ ਵਾਸੀ ਲੋਹਾਰਾ ਮੁਹੱਲਾ ਅਤੇ ਜਸਪ੍ਰੀਤ ਸਿੰਘ ਵਾਸੀ ਜਗਦੰਬਾ ਕਲੋਨੀ ਸਮਾਣਾ ਵਜੋਂ ਹੋਈ ਹੈ। ਸੀ.ਆਈ.ਏ. ਸਟਾਫ ਮੁਖੀ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕਰਨੈਲ ਸਿੰਘ ਨੇ ਪੁਲੀਸ ਪਾਰਟੀ ਸਣੇ ਬਾਬਾ ਬੰਦਾ ਸਿੰਘ ਬਹਾਦਰ ਚੌਕ ’ਚ ਮੌਜੂਦਗੀ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਭਾਖੜਾ ਨਹਿਰ ਦੇ ਚੀਕਾ ਸਾਈਡ ਪੁਲ ’ਤੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ ਅਤੇ ਚੈੱਕ ਕਰਨ ’ਤੇ ਨਾਜਾਇਜ਼ ਸ਼ਰਾਬ ਦੀਆਂ 46 ਬੋਤਲਾਂ ਬਰਾਮਦ ਹੋਣ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
Advertisement
Advertisement