ਨਾਜਾਇਜ਼ ਹਥਿਆਰਾਂ ਸਣੇ ਦੋ ਕਾਬੂ
05:19 AM May 14, 2025 IST
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 13 ਮਈ
Advertisement
ਇੱਥੋਂ ਦੀ ਪੁਲੀਸ ਨੇ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਵਿਜੇ ਕੰਵਰ ਪਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਨੂੰ ਦੇਖ ਕੇ ਜਦੋਂ ਦੋ ਵਿਅਕਤੀ ਭੱਜਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਪਿਸਤੌਲ ਇੱਕ ਦੇਸੀ ਕੱਟਾ 10 ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਪਿੰਡ ਭੀਖਾ ਨੰਗਲ ਥਾਣਾ ਕਰਤਾਰਪੁਰ ਅਤੇ ਹਰਮਨਪ੍ਰੀਤ ਵਾਸੀ ਦਿਆਲਪੁਰ ਥਾਣਾ ਕਰਤਾਰਪੁਰ ਵਜੋਂ ਹੋਈ ਹੈ। ਡੀਐੱਸਪੀ ਵਿਜੇ ਕੰਵਰਪਾਲ ਨੇ ਦੱਸਿਆ ਕਿ ਜਸਕਰਨ ਖ਼ਿਲਾਫ ਆਰਮਜ਼ ਐਕਟ ਦੇ ਦੋ ਮਾਮਲੇ ਕਰਤਾਰਪੁਰ ਵਿੱਚ ਅਤੇ ਇੱਕ ਮਾਨਸਾ ਵਿੱਚ ਦਰਜ ਹਨ।
Advertisement
Advertisement