ਨਾਬਾਲਗ ਦੀ ਹੱਤਿਆ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
04:27 AM May 18, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਵਿੱਚ ਇੱਕ ਪਾਰਕ ਵਿੱਚ ਇੱਕ 16 ਸਾਲਾ ਲੜਕੇ ਦੀ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਇੱਕ ਨਾਬਾਲਗ ਸਣੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲੀਸ ਗਸ਼ਤ ਕਰ ਰਹੀ ਸੀ ਤਾਂ ਇਕ ਜਣਾ ਪਾਰਕ ਵਿਚ ਖੂਨ ਨਾਲ ਲਥਪਥ ਮਿਲਿਆ। ਉਸ ਦੀ ਪਛਾਣ ਰੇਹਾਨ ਉਰਫ ਸੀਲਮਪੁਰੀਆ ਵਜੋਂ ਹੋਈ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਨੇ ਤੁਰੰਤ ਸਥਾਨਕ ਪੁਲੀਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਜੇਪੀਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਫੋਰੈਂਸਿਕ ਤੇ ਹੋਰ ਟੀਮਾਂ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਇਸ ਮਾਮਲੇ ’ਚ ਨਾਬਾਲਗ ਸਮੇਤ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਤੇ ਉਨ੍ਹਾਂ ਤੋਂ ਘਟਨਾ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।
Advertisement
Advertisement