ਨਾਬਾਲਗ ਨੂੰ ਅਗਵਾ ਕਰਨ ਦੇ ਦੋਸ਼ ਹੇਠ ਤਿੰਨ ਮੁਲਜ਼ਮ ਗ੍ਰਿਫ਼ਤਾਰ
ਭੁਪਿੰਦਰ ਪੰਨੀਵਾਲੀਆ
ਕਾਲਾਵਾਲੀ, 1 ਜੂਨ
ਥਾਣਾ ਕਾਲਾਂਵਾਲੀ ਪੁਲੀਸ ਨੇ ਇੱਕ ਨਾਬਾਲਿਗ ਨੂੰ ਅਗਵਾ ਕਰਨ ਦੇ ਦੋਸ਼ ਹੇਠ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਵੱਲੋਂ ਇਸ ਮਾਮਲੇ ’ਚ ਮੁਲਜ਼ਮ ਗੁਰਜੀਤ ਸਿੰਘ ਉਰਫ਼ ਜੱਸੀ ਅਤੇ ਹਰਪ੍ਰੀਤ ਸਿੰਘ ਉਰਫ਼ ਕਿੱਲਾ ਵਾਸੀ ਤਿਲੋਕੇਵਾਲਾ ਅਤੇ ਮਨਪ੍ਰੀਤ ਸਿੰਘ ਉਰਫ਼ ਕਾਕੂ ਵਾਸੀ ਮੋੜ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਅਦਾਲਤ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕਾਲਾਂਵਾਲੀ ਦੇ ਇੰਚਾਰਜ ਰਾਮਫਲ ਨੇ ਦੱਸਿਆ ਕਿ ਬੀਤੀ 27 ਮਈ 2025 ਨੂੰ ਪੀੜਤਾ ਦੇ ਪਿਤਾ ਦੀ ਸ਼ਿਕਾਇਤ ’ਤੇ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਪੀੜਤਾ ਦੇ ਪਿਤਾ ਨੇ ਕਿਹਾ ਕਿ ਸੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੀ ਨਾਬਾਲਗ ਧੀ ਨੂੰ ਵਰਗਲਾ ਕੇ ਅਗਵਾ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਵੇਂ ਮੁਲਜ਼ਮਾਂ ਹਰਪ੍ਰੀਤ ਸਿੰਘ ਉਰਫ਼ ਕਿੱਲਾ ਅਤੇ ਮਨਪ੍ਰੀਤ ਸਿੰਘ ਉਰਫ਼ ਕਾਕੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਹੁਕਮਾਂ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ। ਜਦੋਂ ਕਿ ਮੁਲਜ਼ਮ ਗੁਰਜੀਤ ਸਿੰਘ ਉਰਫ਼ ਜੱਸੀ ਵਾਸੀ ਤਿਲੋਕੇਵਾਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।