ਪੱਤਰ ਪ੍ਰੇਰਕਦੇਵੀਗੜ੍ਹ, 26 ਦਸੰਬਰਥਾਣਾ ਜੁਲਕਾਂ ਦੀ ਪੁਲੀਸ ਨੇ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਜੁਲਕਾਂ ਪਾਸ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸ ਦੀ ਪਤਨੀ ਆਪਣੇ ਕੰਮ ’ਤੇ ਗਏ ਸਨ। ਸ਼ਾਮ ਨੂੰ ਜਦੋਂ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ 17 ਸਾਲਾ ਲੜਕੀ ਘਰੋਂ ਗਾਇਬ ਸੀ। ਉਨ੍ਹਾਂ ਉਸ ਦੀ ਕਾਫ਼ੀ ਭਾਲ ਕੀਤੀ ਪਰ ਪਤਾ ਲੱਗਾ ਕਿ ਪਿੰਡ ਹਾਜੀਪੁਰ ਦਾ ਲਵਪ੍ਰੀਤ ਸਿੰਘ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਤੇ ਲੈ ਗਿਆ ਹੈ।