ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ
04:31 AM Dec 27, 2024 IST
ਪੱਤਰ ਪ੍ਰੇਰਕਦੇਵੀਗੜ੍ਹ, 26 ਦਸੰਬਰ
Advertisement
ਥਾਣਾ ਜੁਲਕਾਂ ਦੀ ਪੁਲੀਸ ਨੇ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਜੁਲਕਾਂ ਪਾਸ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸ ਦੀ ਪਤਨੀ ਆਪਣੇ ਕੰਮ ’ਤੇ ਗਏ ਸਨ। ਸ਼ਾਮ ਨੂੰ ਜਦੋਂ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ 17 ਸਾਲਾ ਲੜਕੀ ਘਰੋਂ ਗਾਇਬ ਸੀ। ਉਨ੍ਹਾਂ ਉਸ ਦੀ ਕਾਫ਼ੀ ਭਾਲ ਕੀਤੀ ਪਰ ਪਤਾ ਲੱਗਾ ਕਿ ਪਿੰਡ ਹਾਜੀਪੁਰ ਦਾ ਲਵਪ੍ਰੀਤ ਸਿੰਘ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਤੇ ਲੈ ਗਿਆ ਹੈ।
Advertisement
Advertisement