ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ
05:55 AM Jun 13, 2025 IST
ਪੱਤਰ ਪ੍ਰੇਰਕ
ਮਾਛੀਵਾੜਾ, 12 ਜੂਨ
ਇਥੋਂ ਦੀ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸੇ ਹੇਠ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇੱਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਪਿੰਡ ਭੂਰੜੇ, ਥਾਣਾ ਚਮਕੌਰ ਸਾਹਿਬ ਵਜੋਂ ਹੋਈ ਹੈ। ਮਾਛੀਵਾੜਾ ਸਾਹਿਬ ਬਲਾਕ ਦੇ ਪਿੰਡ ਨਾਲ ਸਬੰਧਿਤ ਲੜਕੀ ਦੇ ਪਿਤਾ ਨੇ ਪੁਲੀਸ ਕੋਲ ਬਿਆਨ ਦਿੱਤਾ ਹੈ ਕਿ ਦਰਜ ਕਰਵਾਇਆ ਹੈ ਕਿ ਉਸ ਦੀ 17 ਸਾਲਾਂ ਦੀ ਲੜਕੀ ਸਵੇਰੇ 10 ਵਜੇ ਘਰ ਤੋਂ ਚਲੀ ਗਈ। ਪਰਿਵਾਰ ਨੇ ਉਸ ਦੀ ਤਲਾਸ਼ ਕੀਤੀ ਪਰ ਕੋਈ ਜਾਣਕਾਰੀ ਨਹੀਂ ਮਿਲੀ। ਉਸ ਨੇ ਸ਼ੱਕ ਜ਼ਾਹਰ ਕੀਤਾ ਕਿ ਲੜਕੀ ਨੂੰ ਰਾਜਵੀਰ ਸਿੰਘ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੈ ਗਿਆ ਹੈ।
Advertisement
Advertisement