ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਰੋਹ: ਤਲਵੰਡੀ ਸਾਬੋ ’ਚ ਵਿਰੋਧੀ ਧਿਰਾਂ ਵੱਲੋਂ ਧਰਨਾ

05:55 AM Dec 15, 2024 IST
ਤਲਵੰਡੀ ਸਾਬੋ ’ਚ ਧਰਨਾ ਦਿੰਦੇ ਹੋਏ ਸਮੂਹ ਸਿਆਸੀ ਧਿਰਾਂ ਦੇ ਆਗੂ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 14 ਦਸੰਬਰ
ਨਗਰ ਕੌਂਸਲ ਤਲਵੰਡੀ ਸਾਬੋ ਦੀਆਂ ਚੋਣਾਂ ਲਈ ਵੱਖ-ਵੱਖ ਸਿਆਸੀਆਂ ਪਾਰਟੀਆਂ ਨਾਲ ਸਬੰਧਤ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਦਾਖ਼ਲ ਕੀਤੀਆਂ ਕੁੱਲ 80 ਨਾਮਜ਼ਦਗੀਆਂ ਵਿੱਚੋਂ 31 ਉਮੀਦਵਾਰਾਂ ਦੇ ਪੜਤਾਲ ਦੌਰਾਨ ਰੱਦ ਹੋਏ ਕਾਗਜ਼ਾਂ ਖ਼ਿਲਾਫ਼ ਸੱਤਾਧਾਰੀ ਪਾਰਟੀ ‘ਆਪ’ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਅੱਜ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਇਕੱਠੇ ਹੋ ਕੇ ਸਥਾਨਕ ਖੰਡਾ ਚੌਕ ਵਿੱਚ ਸਰਕਾਰ ਖ਼ਿਲਾਫ਼ ਧਰਨਾ ਦਿੱਤਾ।
ਦੱਸਣਯੋਗ ਹੈ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਉਨ੍ਹਾਂ ਵਿੱਚ ਨਗਰ ਕੌਂਸਲ ਤਲਵੰਡੀ ਸਾਬੋ ਦੇ ਕਾਂਗਰਸ ਵੱਲੋਂ ਕਾਰਜਕਾਰੀ ਪ੍ਰਧਾਨ ਰਹੇ ਹਰਬੰਸ ਸਿੰਘ ਸਮੇਤ ਹੋਰ ਕਾਂਗਰਸੀ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਸ਼ਾਮਲ ਹਨ। ਦੱਸਣਯੋਗ ਹੈ ਕਿ ਸ਼ਹਿਰ ਦੇ ਸਾਰੇ ਕੁੱਲ 15 ਵਾਰਡਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ ਜਦ ਕਿ ਭਾਜਪਾ ਨੇ 13, ਕਾਂਗਰਸ ਨੇ 14 ਅਤੇ ਸ਼੍ਰੋਮਣੀ ਅਕਾਲੀ ਦਲ ਨੇ 10 ਵਾਰਡਾਂ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ।
ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਬਾਅਦ ਤਿੰਨਾਂ ਪਾਰਟੀਆਂ ਨੇ ਹਲਕਾ ਵਿਧਾਇਕਾ ਬਲਜਿੰਦਰ ਕੌਰ ਅਤੇ ‘ਆਪ’ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਅੱਜ ਸਥਾਨਕ ਖੰਡਾ ਚੌਂਕ ਵਿੱਚ ਧਰਨਾ ਲਾਇਆ। ਭਾਜਪਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਦੇ ਨਸ਼ੇ ਵਿੱਚ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਗਏ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਤਕ ਪਹੁੰਚ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ‘ਆਪ’ ਦੀ ਇਸ ਧੱਕੇਸ਼ਾਹੀ ਦਾ ਸਾਹਮਣਾ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕੱਠੇ ਹੋਣ ਲਈ ਕਿਹਾ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਅਤੇ ਹਲਕਾ ਵਿਧਾਇਕਾ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਸਾਂਝਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਵਿੱਚ ਭਾਜਪਾ ਦੇ ਸੂਬਾ ਆਗੂ ਦਿਆਲ ਸੋਢੀ, ਗੋਪਾਲ ਬਾਂਸਲ, ਕਾਂਗਰਸ ਦੇ ਅਵਤਾਰ, ਸੁਖਬੀਰ ਸਿੰਘ ਚੱਠਾ, ਅਕਾਲੀ ਦਲ ਦੇ ਜਸਵਿੰਦਰ ਸਿੰਘ ਜੈਲਦਾਰ ਆਦਿ ਸ਼ਾਮਲ ਸਨ। ਧਰਨੇ ਦੌਰਾਨ ਵਿਧਾਇਕਾ ਬਲਜਿੰਦਰ ਕੌਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Advertisement

Advertisement