ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਸਿਆਸੀ ਪਾਰਟੀਆਂ ਵੱਲੋਂ ਰੋਸ ਮਾਰਚ

06:13 AM Dec 15, 2024 IST
ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਰੋਸ ਮਾਰਚ ਕਰਦੇ ਹੋਏ ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ।
ਗੁਰਦੀਪ ਸਿੰਘ ਟੱਕਰਮਾਛੀਵਾੜਾ, 14 ਦਸੰਬਰ
Advertisement

ਨਗਰ ਕੌਂਸਲ ਚੋਣਾਂ ਸਬੰਧੀ ਬੀਤੀ ਸ਼ਾਮ ਚੋਣ ਅਧਿਕਾਰੀਆਂ ਵੱਲੋਂ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਅੱਜ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਮਾਰਚ ਕੀਤਾ। ਚੋਣ ਅਧਿਕਾਰੀ ਵੱਲੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਕਾਫ਼ੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਜਿਸ ਦੇ ਰੋਸ ਵਜੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਅੱਗੇ ਇਕੱਤਰ ਹੋਏ।

ਇੱਥੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਮੁੱਖ ਸੇਵਾਦਾਰ ਅਕਾਲੀ ਦਲ ਪਰਮਜੀਤ ਸਿੰਘ ਢਿੱਲੋਂ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ, ਭਾਜਪਾ ਦੇ ਜ਼ਿਲਾ ਉਪ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਸਮੇਤ ਸੈਂਕੜੇ ਦੀ ਗਿਣਤੀ ’ਚ ਪਾਰਟੀ ਵਰਕਰ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਚੋਣ ਅਧਿਕਾਰੀ ਦੇ ਦਫ਼ਤਰ ਪੁੱਜੇ। ਚੋਣ ਅਧਿਕਾਰੀ ਦੇ ਦਫ਼ਤਰ ਅੱਗੇ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ।

Advertisement

ਮੀਡੀਆ ਨਾਲ ਗੱਲਬਾਤ ਕਰਦਿਆਂ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਾਛੀਵਾੜਾ ਸਾਹਿਬ ਵਿਚ 5 ਵਾਰ ਨਗਰ ਕੌਂਸਲ ਚੋਣਾਂ ਹੋਈਆਂ ਹਨ ਪਰ ਕਦੇ ਵੀ ਕਿਸੇ ਸੱਤਾਧਿਰ ਪਾਰਟੀ ਨੇ ਐਨੀ ਧੱਕੇਸ਼ਾਹੀ ਨਹੀਂ ਕੀਤੀ ਕਿ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹੋਣ। ਉਕਤ ਆਗੂਆਂ ਨੇ ਕਿਹਾ ਕਿ ਮਾਛੀਵਾੜਾ ਸ਼ਹਿਰ ਦੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਦਾ ਖਮਿਆਜ਼ਾ ਇਸ ਨੂੰ ਭੁਗਤਨਾ ਪਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਜ਼ਿਲਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਜ਼ਿਲਾ ਜਥੇਦਾਰ ਜਸਮੇਲ ਸਿੰਘ ਬੌਂਦਲੀ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਭਾਜਪਾ ਦੇ ਜ਼ਿਲਾ ਉਪ ਪ੍ਰਧਾਨ ਸੰਜੀਵ ਲੀਹਲ, ਰਾਜੇਸ਼ ਲੀਹਲ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਦਵਿੰਦਰ ਸਿੰਘ ਬਵੇਜਾ, ਟਹਿਲ ਸਿੰਘ ਔਜਲਾ, ਜਸਪਾਲ ਸਿੰਘ ਜੱਜ, ਐਡਵੋਕੇਟ ਕਪਿਲ ਆਨੰਦ, ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਅੰਮ੍ਰਿਤਪਾਲ ਸਿੰਘ ਚੀਮਾ, ਮਨਜੀਤ ਕੁਮਾਰੀ, ਪਰਮਜੀਤ ਪੰਮੀ, ਹਰਚੰਦ ਸਿੰਘ, ਸੂਰਜ ਕੁਮਾਰ (ਸਾਰੇ ਸਾਬਕਾ ਕੌਂਸਲਰ), ਸੁਖਦੀਪ ਸਿੰਘ ਸੋਨੀ, ਸੰਜੇ ਜੈਨ, ਕਾਮਰੇਡ ਜਗਦੀਸ਼ ਰਾਏ ਬੌਬੀ, ਨੰਦ ਕਿਸ਼ੋਰ, ਵਿਨੀਤ ਕੁਮਾਰ ਝੜੌਦੀ, ਪਵਨ ਸਿੰਗਲਾ, ਮਨਜੀਤ ਮੱਕੜ ਵੀ ਮੌਜੂਦ ਸਨ।

ਧਰਨੇ ਦੌਰਾਨ ਦਫ਼ਤਰ ’ਚੋਂ ਗਾਇਬ ਹੋਏ ਚੋਣ ਅਧਿਕਾਰੀ

ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿੱਚ ਜਦੋਂ ਰੋਸ ਮਾਰਚ ਚੋਣ ਅਧਿਕਾਰੀ ਦੇ ਦਫ਼ਤਰ ਪੁੱਜਿਆ ਤਾਂ ਉੱਥੇ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ। ਦਫ਼ਤਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਤਾਂ ਜੋ ਕਿਸੇ ਵੀ ਸਿਆਸੀ ਪਾਰਟੀ ਦਾ ਆਗੂ ਜਾਂ ਵਰਕਰ ਅੰਦਰ ਨਾ ਜਾ ਸਕੇ। ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕਰੀਬ ਇੱਕ ਘੰਟਾ ਇੱਥੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਇਸ ਵਧੀਕੀ ਖ਼ਿਲਾਫ਼ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਰੋਸ ਧਰਨੇ ’ਚ ਔਰਤਾਂ ਵੀ ਭਾਰੀ ਗਿਣਤੀ ’ਚ ਸ਼ਾਮਲ ਹੋਈਆਂ।

Advertisement