ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਰਾਸ਼ਨ ਵੰਡ ਸਮਾਗਮ
ਲੁਧਿਆਣਾ, 1 ਅਪਰੈਲ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿੱਚ ਮੁੱਖ ਸਲਾਹਕਾਰ ਕੌਂਸਲਰ ਸੋਹਣ ਸਿੰਘ ਗੋਗਾ ਦੀ ਦੇਖ ਰੇਖ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਹ ਦੇ ਕਰੀਬ ਲੋੜਵੰਦ ਔਰਤਾਂ ਨੂੰ ਰਾਸ਼ਨ ਦਿੱਤਾ ਗਿਆ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਸਮਾਜ ਸੇਵਕ ਗੁਰਚਰਨ ਸਿੰਘ ਗੁਰੂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਉਪਰੰਤ ਸੰਸਥਾ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮਾਜ ਸੇਵੀ ਅਤੇ ਭਾਈ ਦਯਾ ਸਿੰਘ ਸੰਤ ਸੇਵਕ ਜਥਾ ਦੇ ਮੁਖੀ ਭਾਈ ਕੁਲਬੀਰ ਸਿੰਘ ਨੇ ਕਿਹਾ ਕਿ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਅਤੇ ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਗੋਗਾ ਵੱਲੋਂ ਨਿਭਾਈਆਂ ਜਾ ਰਹੀਆ ਸੇਵਾਵਾਂ ਲਈ ਸੰਸਥਾ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ। ਸੰਸਥਾ ਦੀ ਐਕਟਿੰਗ ਪ੍ਰਧਾਨ ਕਮਲੇਸ਼ ਜਾਗੜਾ ਅਤੇ ਕੁਲਵਿੰਦਰ ਕੌਰ ਗੋਗਾ ਨੇ ਆਈਆਂ ਸ਼ਖ਼ਸੀਅਤਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸੁਖਵਿੰਦਰ ਸਿੰਘ ਦਹੇਲਾ, ਹਰਦੀਪ ਸਿੰਘ ਗੁਰੂ, ਸਵਤਾਰ ਸਿੰਘ ਦਿਉਸੀ, ਲੱਖਾ ਸਿੰਘ, ਸਰੂਪ ਸਿੰਘ ਮਠਾੜੂ, ਭਾਈ ਕੁਲਬੀਰ ਸਿੰਘ, ਸੋਨੂੰ ਮਠਾੜੂ, ਪ੍ਰੇਮ ਸਿੰਘ ਪੀਐਸ, ਬਲਵਿੰਦਰ ਸਿੰਘ ਬਿੱਲੂ, ਮਨਜੀਤ ਸਿੰਘ ਰੂਪੀ, ਕਮਲਜੀਤ ਸਿੰਘ ਲੋਟੇ, ਸਤਵੰਤ ਸਿੰਘ ਮਠਾੜੂ ਅਤੇ ਹਰਜੀ ਕੌਰ ਆਦਿ ਹਾਜ਼ਰ ਸਨ।