ਨਾਜ਼ਾਇਜ ਸ਼ਰਾਬ ਸਣੇ ਗ੍ਰਿਫ਼ਤਾਰ
01:32 PM Feb 06, 2023 IST
ਪੱਤਰ ਪ੍ਰੇਰਕ
Advertisement
ਫਗਵਾੜਾ, 5 ਫਰਵਰੀ
ਸਦਰ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਉਸ ਖਿਲਾਫ਼ ਧਾਰਾ 61-1-14 ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਸਦਰ ਰਸ਼ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਪਾਰਟੀ ਨੇ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਪਿੰਡ ਵਜੀਦੋਵਾਲ ਵਲੋਂ ਆਉਂਦਿਆ ਕਾਬੂ ਕਰਕੇ ਉਸ ਪਾਸੋਂ ਇੱਕ ਕੈਨੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਕੈਨੀ ਵਿੱਚ 9180 ਐੱਮਐੱਲ ਸ਼ਰਾਬ ਮਿਲੀ। ਇਸ ਸਬੰਧ ‘ਚ ਪੁਲੀਸ ਨੇ ਹਰਪ੍ਰੀਤ ਸਿੰਘ ਉਰਫ਼ ਸਾਬੀ ਪੁੱਤਰ ਜੋਗਿੰਦਰ ਸਿੰਘ ਵਾਸੀ ਖੋਥੜਾ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement