ਨਾੜ ਨੂੰ ਅੱਗ ਲਾਉਣ ’ਤੇ ਪਾਬੰਦੀ
05:57 AM Apr 06, 2025 IST
ਪੱਤਰ ਪ੍ਰੇਰਕ
Advertisement
ਮਾਨਸਾ, 5 ਅਪਰੈਲ
ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ’ਤੇ ਵੇਖਣ ਆਇਆ ਕਿ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ ਅਤੇ ਇਸ ਨਾਲ ਪਿੰਡਾਂ ਵਿੱਚ ਝਗੜਾ ਹੋਣ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 31 ਮਈ ਤੱਕ ਲਾਗੂ ਰਹੇਗਾ।
Advertisement
Advertisement