ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਊਜ਼ੀਲੈਂਡ ਭੇਜਣ ਬਹਾਨੇ ਸਾਢੇ ਛੇ ਲੱਖ ਠੱਗਣ ਵਾਲੇ ਪਿਓ-ਪੁੱਤ ਕਾਬੂ

05:21 AM Jan 03, 2025 IST

ਪ੍ਰਭੂ ਦਿਆਲ
ਸਿਰਸਾ, 2 ਜਨਵਰੀ
ਇੱਕ ਨੌਜਵਾਨ ਨੂੰ ਨਿਊਜ਼ੀਲੈਂਡ ਭੇਜਣ ਬਹਾਨੇ 6.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲੀਸ ਨੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੋਹਰ ਲਾਲ ਤੇ ਉਸ ਦੇ ਪੁੱਤਰ ਗੌਤਮ ਵਾਸੀ ਯੋਗ ਨਗਰ ਫਤਿਹਾਬਾਦ ਵਜੋਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਨਰੇਲ ਖੇੜਾ ਨੇ ਡਿੰਗ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਨਿਊਜ਼ੀਲੈਂਡ ਜਾਣਾ ਚਾਹੁੰਦਾ ਸੀ ਤਾਂ ਇਸ ਲਈ ਉਸ ਨੇ ਮਨੋਹਰ ਲਾਲ ਤੇ ਉਸ ਦੇ ਪੁੱਤਰ ਗੌਤਮ ਨਾਲ ਕਿਸੇ ਹੋਰ ਵਿਅਕਤੀ ਦੇ ਜ਼ਰੀਏ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਨਿਊਜ਼ੀਲੈਂਡ ਦਾ ਵੀਜ਼ਾ ਲੁਆਉਣ ਦਾ ਭਰੋਸਾ ਦਿਵਾਇਆ। ਇਸ ਲਈ ਉਨ੍ਹਾਂ ਪਿਓ-ਪੱਤਰ ਨੇ ਉਨ੍ਹਾਂ ਤੋਂ ਸਾਢੇ ਛੇ ਲੱਖ ਰੁਪਏ ਲੈ ਲਏ ਪਰ ਉਨ੍ਹਾਂ ਨੇ ਨਿਊਜ਼ੀਲੈਂਡ ਦਾ ਵੀਜ਼ਾ ਨਹੀਂ ਲੁਆਇਆ ਤੇ ਨਾ ਹੀ ਪੈਸੇ ਵਾਪਸ ਕੀਤੇ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਪਿਓ-ਪੱਤਰ ਤੋਂ ਕਈ ਵਾਰ ਪੈਸੇ ਵਾਪਸ ਕਰਨ ਜਾਂ ਨਿਊਜ਼ੀਲੈਂਡ ਭੇਜਣ ਬਾਰੇ ਕਿਹਾ ਗਿਆ ਤਾਂ ਉਨ੍ਹਾਂ ਦੋਵਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੁਲੀਸ ਨੇ ਪੀੜਤ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਮਗਰੋਂ ਉਕਤ ਪਿਓ-ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਿਮਾਂਡ ਦੌਰਾਨ ਗੈਰ ਕਾਨੂੰਨੀ ਤੌਰ ’ਤੇ ਵਿਦੇਸ਼ ਭੇਜਣ ਵਾਲੇ ਹੋਰ ਲੋਕਾਂ ਦਾ ਪਤਾ ਲਾਇਆ ਜਾਵੇਗਾ ਤੇ ਪੀੜਤਾਂ ਤੋਂ ਲਏ ਗਏ ਰੁਪਏ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

Advertisement