ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਗਮ ਕਮਿਸ਼ਨਰ ਤੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

05:58 AM Jun 09, 2025 IST
featuredImage featuredImage
ਵਿਕਾਸ ਕਾਰਜਾਂ ਦਾ ਨਿਰੀਖਣ ਕਰਦੇ ਹੋਏ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਹਲਕਾ ਪੂਰਬੀ ਵਿਧਾਇਕਾ ਜੀਵਨਜੋਤ ਕੌਰ।
ਜਸਬੀਰ ਸਿੰਘ ਸੱਗੂ
Advertisement

ਅੰਮ੍ਰਿਤਸਰ, 8 ਜੂਨ

ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜ਼ਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਕਮਿਸ਼ਨਰ ਔਲਖ ਅਤੇ ਹਲਕਾ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਗੋਲਡਨ ਗੇਟ ਖੇਤਰ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਂਚ ਕੀਤੀ। ਇਸ ਮੌਕੇ ਐੱਸਈ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement

ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਸ਼ਹਿਰ ਵਿੱਚ ਪ੍ਰਵੇਸ਼ ਕਰਨ ਦਾ ਮੁੱਖ ਦਰਵਾਜ਼ਾ ਹੈ ਅਤੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਗੋਲਡਨ ਗੇਟ ਦੀ ਪੇਂਟਿੰਗ ਦਾ ਕੰਮ ਪਹਿਲਾਂ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਅਧੀਨ 44 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ। ਅੱਜ ਉਨ੍ਹਾਂ ਨੇ ਵਿਧਾਇਕਾ ਜੀਵਨਜੋਤ ਕੌਰ ਦੇ ਨਾਲ ਮਿਲ ਕੇ ਉਸ ਸਥਾਨ ਦਾ ਦੌਰਾ ਕਰਕੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਉਨ੍ਹਾਂ ਗੋਲਡਨ ਗੇਟ ਤੋਂ ਲੈ ਕੇ ਅਲਫਾ ਵਨ ਮਾਲ ਤੱਕ ਦੀ ਮੁੱਖ ਸੜਕ ਅਤੇ ਸੜਕ ਦੇ ਦੋਨੋਂ ਪਾਸਿਆਂ ਦੀ ਸਫਾਈ ਅਤੇ ਘਾਹ-ਝਾੜ ਆਦਿ ਦੀ ਕਟਾਈ ਦਾ ਵੀ ਨਿਰੀਖਣ ਕੀਤਾ।

Advertisement