ਨਿਗਮ ਯੂਨੀਅਨਾਂ ਦੀ ਹੜਤਾਲ ਭਲਕੇ
05:20 AM Jun 05, 2025 IST
ਪੱਤਰ ਪ੍ਰੇਰਕ
Advertisement
ਜਲੰਧਰ, 4 ਜੂਨ
ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਨੇ ਸ਼ੁੱਕਰਵਾਰ 6 ਜੂਨ ਨੂੰ ਹੜਤਾਲ ਦਾ ਐਲਾਨ ਕੀਤਾ ਹੈ। ਸਫਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸੰਨੀ ਸਹੋਤਾ ਨੇ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਪ੍ਰਤੀ ਕਮਿਸ਼ਨਰ ਦਾ ਰਵੱਈਆ ਸ਼ੁਰੂ ਤੋਂ ਹੀ ਨਿਰਾਸ਼ਾਜਨਕ ਰਿਹਾ ਹੈ। ਸਾਂਝੀਆਂ ਯੂਨੀਅਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ 16 ਮਈ ਨੂੰ ਹੜਤਾਲ ਵਾਪਸ ਲੈ ਲਈ ਗਈ ਸੀ ਪਰ ਹੁਣ ਤੱਕ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਦੱਸ ਦੇਈਏ ਕਿ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਤਿਉਹਾਰਾਂ ਦੀਆਂ ਛੁੱਟੀਆਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ 13ਵੀਂ ਤਨਖਾਹ ਵਜੋਂ ਛੁੱਟੀਆਂ ਦੇ ਪੈਸੇ ਦੇਣ, ਨਿਗਮ ਦੀ ਵਰਕਸ਼ਾਪ ਦੇ ਵੱਖ-ਵੱਖ ਵਿਭਾਗਾਂ ਵਿੱਚ 15-20 ਸਾਲਾਂ ਤੋਂ ਕੰਮ ਕਰ ਰਹੇ ਜੇਸੀਬੀ ਆਪਰੇਟਰਾਂ ਨੂੰ ਰੈਗੂਲਰ ਕਰਨ ਦੀਆਂ ਮੰਗਾਂ ਕਰ ਰਹੀਆਂ ਹਨ।
Advertisement
Advertisement