ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਗਮ ਯੂਨੀਅਨ ਵੱਲੋਂ ਭਲਕੇ ਹੜਤਾ ਦਾ ਐਲਾਨ 

05:47 AM Jun 17, 2025 IST
featuredImage featuredImage

ਹਤਿੰਦਰ ਮਹਿਤਾ
ਜਲੰਧਰ, 16 ਜੂਨ
ਸਥਾਨਕ ਨਗਰ ਨਿਗਮ ਦੀਆਂ ਵੱਖ-ਵੱਖ ਦਰਜਾ ਚਾਰ ਯੂਨੀਅਨਾਂ ਨੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੂੰ ਹੜਤਾਲ ਦਾ ਨੋਟਿਸ ਦਿੱਤਾ ਹੈ ਅਤੇ 18 ਜੂਨ ਤੋਂ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਨਿਗਮ ਦੇ ਦਰਜਾ-4 ਫਿਟਰ ਕੁਲੀ, ਮਿਸਤਰੀ (58 ਫਿਟਰ ਕੁਲੀ ਤੇ 6 ਮਿਸਤਰੀ) ਤੇ 15 ਜੇਸੀਬੀ ਆਪ੍ਰੇਟਰਾਂ ਨੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੂੰ ਮੰਗ ਪੱਤਰ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਨਗਰ ਨਿਗਮ ਜਲੰਧਰ ’ਚ ਪਿਛਲੇ 12-15 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਨਗਰ ਨਿਗਮ ਜਲੰਧਰ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਲਈ ਕੋਈ ਕੋਸ਼ਿਸ਼ਾਂ ਨਹੀਂ ਕੀਤੀਆਂ ਜਾ ਰਹੀਆਂ ਹਨ। ਨਗਰ ਨਿਗਮ ਜਲੰਧਰ ਦੀਆਂ ਵੱਖ-ਵੱਖ ਯੂਨੀਅਨਾਂ ਨੇ ਦਰਜਾ-4 ਕਰਮਚਾਰੀਆਂ ਤੇ ਜੇਸੀਬੀ ਅਪਰੇਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਕਈ ਵਾਰ ਮੰਗ ਪੱਤਰ ਦਿੱਤੇ ਹਨ ਤੇ ਇਸ ਸਬੰਧੀ ਨਿਗਮ ਪ੍ਰਸ਼ਾਸਨ ਨੂੰ ਵੀ ਮਿਲ ਰਹੇ ਹਨ ਪਰ ਨਗਰ ਨਿਗਮ ਪ੍ਰਸ਼ਾਸਨ ਕੋਈ ਸਕਾਰਾਤਮਕ ਜਵਾਬ ਨਹੀਂ ਦੇ ਰਿਹਾ ਹੈ। ਇਸ ਕਾਰਨ ਯੂਨੀਅਨ ’ਚ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਗਰ ਨਿਗਮ ਪ੍ਰਸ਼ਾਸਨ ਇਨ੍ਹਾਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਨਹੀਂ ਕਰਦਾ ਹੈ, ਤਾਂ ਯੂਨੀਅਨ ਬੁੱਧਵਾਰ 18 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਵੇਗੀ। ਜਿਸ ਦੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪਵਨ ਬਾਬਾ, ਸੰਨੀ ਸਹੋਤਾ, ਹਰਜਿੰਦਰ ਬੌਬੀ, ਬਿੱਲਾ ਸੱਭਰਵਾਲ, ਜੁਗਲ ਕਿਸ਼ੋਰ, ਰਾਜੀਵ ਗਿੱਲ, ਗੁਰਪ੍ਰੀਤ ਸਿੰਘ, ਸੰਜੀਵ ਭਾਰਦਵਾਜ, ਰਾਜਦੀਪ ਆਦਿ ਸ਼ਾਮਲ ਸਨ।

Advertisement

Advertisement