ਨਿਗਰਾਨ ਅਤੇ ਸੈਨੀਟੇਸ਼ਨ ਇੰਸਪੈਕਟਰ ਨੂੰ ਬਰਖ਼ਾਸਤ ਕਰਨ ਦੇ ਹੁਕਮ
05:01 AM Nov 30, 2024 IST
Advertisement
ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਸ਼ੁੱਕਰਵਾਰ ਨੂੰ ਪਿੰਡ ਫੈਦਾਂ ਵਿੱਚ ਸਫ਼ਾਈ ਵਿਵਸਥਾ ਦੀ ਅਚਨਚੇਤ ਚੈਕਿੰਗ ਦੌਰਾਨ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਦਾ ਨੋਟਿਸ ਲੈਂਦਿਆਂ ਨਗਰ ਨਿਗਮ ਦੇ ਦੋ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਹਨ। ਬਰਖ਼ਾਸਤ ਕੀਤੇ ਗਏ ਦੋ ਕਰਮਚਾਰੀਆਂ ਵਿੱਚ ਸੁਪਰਵਾਈਜ਼ਰ ਜਤਿੰਦਰ ਸਿੰਘ ਜੋ ਮੈਸਰਜ਼ ਸਾਈ ਕਮਿਊਨੀਕੇਸ਼ਨ ਵੱਲੋਂ ਆਊਟਸੋਰਸ ਕੀਤਾ ਗਿਆ ਸੀ ਅਤੇ ਸੈਨੀਟੇਸ਼ਨ ਇੰਸਪੈਕਟਰ ਗੁਰਪ੍ਰੀਤ ਸਿੰਘ ਜਿਸ ਨੂੰ ਆਊਟਸੋਰਸਡ ਏਜੰਸੀ ਮੈਸਰਜ਼ ਆਰਆਰ ਐਂਟਰਪ੍ਰਾਈਜਜ਼ ਵੱਲੋਂ ਨਿਯੁਕਤ ਕੀਤਾ ਗਿਆ ਸੀ, ਸ਼ਾਮਲ ਹਨ। ਨਿਗਮ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਅੱਜ ਨਗਰ ਨਿਗਮ ਦੇ ਹੋਰ ਉੱਚ ਅਧਿਕਾਰੀਆਂ ਨਾਲ ਕੀਤੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਉਨ੍ਹਾਂ ਦਾ ਕਾਰਜ ਖੇਤਰ ਬਹੁਤ ਹੀ ਗੰਦਾ ਸੀ ਅਤੇ ਇਹ ਪਾਇਆ ਗਿਆ ਕਿ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾ ਰਹੇ।
Advertisement
Advertisement
Advertisement