ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਸ਼ਾਨੇਬਾਜ਼ੀ: ਮਨੂ ਤੇ ਚੈਨ ਤਗ਼ਮਿਆਂ ਤੋਂ ਖੁੰਝੇ

04:27 AM Jun 12, 2025 IST
featuredImage featuredImage
ਮਨੂ ਭਾਕਰ ਚੈਨ ਸਿੰਘ

ਮਿਊਨਿਖ, 11 ਜੂਨ
ਪੈਰਿਸ ਵਿੱਚ ਓਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਅਤੇ ਸੀਨੀਅਰ ਨਿਸ਼ਾਨੇਬਾਜ਼ ਚੈਨ ਸਿੰਘ ਇੱਥੇ ਚੱਲ ਰਹੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਆਪੋ-ਆਪਣੇ ਮੁਕਾਬਲਿਆਂ ਦੇ ਫਾਈਨਲ ਵਿੱਚ ਤਾਂ ਪਹੁੰਚ ਗਏ ਪਰ ਤਗ਼ਮੇ ਹਾਸਲ ਕਰਨ ਤੋਂ ਖੁੰਝ ਗਏ। ਇਸ ਤਰ੍ਹਾਂ ਵਿਸ਼ਵ ਕੱਪ ਵਿੱਚ ਅੱਜ ਭਾਰਤ ਇੱਕ ਵੀ ਤਗ਼ਮਾ ਨਹੀਂ ਜਿੱਤ ਸਕਿਆ। ਮੰਗਲਵਾਰ ਨੂੰ ਮੁਕਾਬਲੇ ਦੇ ਪਹਿਲੇ ਦਿਨ ਭਾਰਤ ਨੇ ਮਹਿਲਾ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ ਸੀ। ਓਲੰਪਿਕ ਵਿੱਚ ਦੋ ਕਾਂਸੇ ਦੇ ਤਗ਼ਮੇ ਜਿੱਤਣ ਵਾਲੀ ਮਨੂ ਭਾਕਰ 25 ਮੀਟਰ ਪਿਸਟਲ ਮੁਕਾਬਲੇ ਵਿੱਚ ਅੱਠ ਨਿਸ਼ਾਨੇਬਾਜ਼ਾਂ ਦੇ ਫਾਈਨਲ ਵਿੱਚ ਛੇਵੇਂ ਸਥਾਨ ’ਤੇ ਰਹੀ। ਇਸ ਤੋਂ ਪਹਿਲਾਂ ਕੁਆਲੀਫਾਇੰਗ ਗੇੜ ਵਿੱਚ ਉਹ 588 ਦੇ ਕੁੱਲ ਸਕੋਰ ਨਾਲ ਪੰਜਵੇਂ ਸਥਾਨ ’ਤੇ ਰਹੀ ਸੀ। ਚੈਨ ਸਿੰਘ ਨੇ ਕੁਆਲੀਫਾਇੰਗ ਗੇੜ ਵਿੱਚ ਚੰਗੇ ਸਕੋਰ ਦੇ ਆਧਾਰ ’ਤੇ ਪੁਰਸ਼ਾਂ ਦੇ 50 ਮੀਟਰ ਰਾਈਫਲ 3-ਪੋਜ਼ੀਸ਼ਨਜ਼ ਈਵੈਂਟ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ ਪਰ ਅੱਠ ਨਿਸ਼ਾਨੇਬਾਜ਼ਾਂ ਦੇ ਮੈਡਲ ਗੇੜ ਵਿੱਚ ਉਹ ਸੱਤਵੇਂ ਸਥਾਨ ’ਤੇ ਰਿਹਾ। ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਹੋਰ ਭਾਰਤੀ ਸਵਪਨਿਲ ਕੁਸਾਲੇ ਅਤੇ ਅੰਕੁਸ਼ ਜਾਧਵ ਕ੍ਰਮਵਾਰ 587 ਅਤੇ 580 ਦੇ ਸਕੋਰ ਨਾਲ 38ਵੇਂ ਅਤੇ 67ਵੇਂ ਸਥਾਨ ’ਤੇ ਰਹੇ। ਪੁਰਸ਼ਾਂ ਦਾ 10 ਮੀਟਰ ਏਅਰ ਪਿਸਟਲ ਮੁਕਾਬਲਾ ਵੀਰਵਾਰ ਨੂੰ ਸ਼ੁਰੂ ਹੋਵੇਗਾ ਜਿਸ ਵਿੱਚ ਭਾਰਤੀ ਓਲੰਪੀਅਨ ਅਰਜੁਨ ਬਬੂਟਾ ਅਤੇ ਸੰਦੀਪ ਸਿੰਘ ਨੂੰ ਪੈਰਿਸ ਓਲੰਪਿਕ ਵਿੱਚ ਸੋਨ ਤਗਮਾ ਜੇਤੂ ਸ਼ੇਂਗ ਲਿਹਾਓ ਦੀ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। -ਪੀਟੀਆਈ

Advertisement

Advertisement