ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਸ਼ਾਨੇਬਾਜ਼ੀ: ਸਿਫ਼ਤ ਨੇ ਭਾਰਤ ਲਈ ਪਹਿਲਾ ਸੋਨ ਤਗ਼ਮਾ ਜਿੱਤਿਆ

04:29 AM Apr 06, 2025 IST
ਸੋਨ ਤਗ਼ਮਾ ਜਿੱਤਣ ਮਗਰੋਂ ਖ਼ੁਸ਼ੀ ਦੇ ਰੌਂਅ ਵਿੱਚ ਸਿਫਤ ਕੌਰ ਸਮਰਾ।

ਨਵੀਂ ਦਿੱਲੀ, 5 ਅਪਰੈਲ
ਭਾਰਤੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅਰਜਨਟੀਨਾ ਦੇ ਬਿਊਨਸ ਆਇਰਸ ਵਿੱਚ ਚੱਲ ਰਹੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਮਹਿਲਾ 50 ਮੀਟਰ ਰਾਈਫਲ 3 ਪੋਜ਼ੀਸ਼ਨ (3ਪੀ) ਫਾਈਨਲ ’ਚ ਪਛੜਨ ਮਗਰੋਂ ਸ਼ਾਨਦਾਰ ਵਾਪਸੀ ਕਰਦਿਆਂ ਸੋਨ ਤਗ਼ਮਾ ਜਿੱਤ ਲਿਆ ਹੈ। ਇਹ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਉਸ ਦਾ ਪਹਿਲਾ ਵਿਅਕਤੀਗਤ ਸੋਨ ਤਗ਼ਮਾ ਹੈ। ਫ਼ਰੀਦਕੋਟ ਦੀ 23 ਸਾਲਾ ਸਿਫਤ ਨੇ ਸ਼ੁੱਕਰਵਾਰ ਦੇਰ ਰਾਤ ਸੀਜ਼ਨ ਦੇ ਪਹਿਲੇ ਵਿਸ਼ਵ ਕੱਪ ਵਿੱਚ ਭਾਰਤ ਨੂੰ ਪਹਿਲਾ ਸੋਨ ਤਗ਼ਮਾ ਦਿਵਾਇਆ। ਵਿਸ਼ਵ ਰਿਕਾਰਡ ਧਾਰਕ ਸਿਫਤ ਨੀਲਿੰਗ ਪੋਜ਼ੀਸ਼ਨ ਵਿੱਚ 15 ਸ਼ਾਟ ਮਗਰੋਂ ਜਰਮਨੀ ਦੀ ਅਨੀਤਾ ਮੈਂਗੋਲਡ ਤੋਂ 7.2 ਅੰਕ ਪਿੱਛੇ ਸੀ। ਮਗਰੋਂ ਉਸ ਨੇ ਪ੍ਰੋਨ ਅਤੇ ਸਟੈਂਡਿੰਗ ਪੋਜੀਸ਼ਨਜ਼ ਵਿੱਚ ਸ਼ਾਨਦਾਰ ਵਾਪਸੀ ਕੀਤੀ ਅਤੇ ਪਹਿਲਾ ਸਥਾਨ ਹਾਸਲ ਕੀਤਾ। ਸਿਫਤ 45 ਸ਼ਾਟ ਫਾਈਨਲ ਤੋਂ ਬਾਅਦ 458.6 ਅੰਕਾਂ ਨਾਲ ਪਹਿਲੇ ਸਥਾਨ ’ਤੇ ਰਹੀ, ਜਦਕਿ ਮੈਂਗੋਲਡ ਨੇ 455.3 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਕਜ਼ਾਖਸਤਾਨ ਦੀ ਅਰੀਨਾ ਅਲਤੁਖੋਵਾ 445.9 ਅੰਕਾਂ ਨਾਲ ਤੀਜੇ ਸਥਾਨ ’ਤੇ ਰਹੀ। -ਪੀਟੀਆਈ

Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਹੈ ਸਿਫ਼ਤ
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਸਿਫ਼ਤ ਕੌਰ ਸਮਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀਪੀਈਐੱਸ ਸਮੈਸਟਰ-3 ਦੀ ਵਿਦਿਆਰਥਣ ਹੈ। ਯੂਨੀਵਰਸਿਟੀ ਵਿੱਚ ਉਸ ਦੀ ਕੋਚ ਰਾਜਵਿੰਦਰ ਕੌਰ ਨੇ ਸਿਫ਼ਤ ਨੂੰ ਉਸ ਦੀ ਪ੍ਰਾਪਤੀ ਲਈ ਵਧਾਈ ਦਿੱਤੀ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵੀ ਉਸ ਦੀ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਫਤ ਵਿਦਿਆਰਥੀਆਂ ਲਈ ਰੋਲ ਮਾਡਲ ਹੈ। ਇਸੇ ਤਰ੍ਹਾਂ ਖੇਡ ਨਿਰਦੇਸ਼ਕ ਡਾ. ਕੰਵਰਮਨਦੀਪ ਸਿੰਘ ਨੇ ਕਿਹਾ ਕਿ ਸਿਫ਼ਤ ਦੀ ਪ੍ਰਾਪਤੀ ਨੇ ਖੇਡਾਂ ਵਿੱਚ ਯੂਨੀਵਰਸਿਟੀ ਦਾ ਦਰਜਾ ਹੋਰ ਉੱਚਾ ਕੀਤਾ ਹੈ।

Advertisement
Advertisement