ਨਿਸ਼ਾਨ-ਏ-ਸਿੱਖੀ ਸਕੂਲ ਦਾ ਨਤੀਜਾ ਸ਼ਾਨਦਾਰ
05:09 AM May 14, 2025 IST
ਸ੍ਰੀ ਗੋਇੰਦਵਾਲ ਸਾਹਿਬ: ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੇ ਬਾਰ੍ਹਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੀ ਵਿਦਿਆਰਥਣ ਅਵਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਦਿਆਂ 98.6 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਤ੍ਰਿਪਤਜੋਤ ਕੌਰ ਖਹਿਰਾ ਨੇ 97 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਸਹਿਜਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਦੱਸਿਆ ਕਿ ਸੈਸ਼ਨ 2024-25 ਦੀ ਸੀ.ਬੀ.ਐੱਸ.ਈ ਬੋਰਡ ਦੀ ਪ੍ਰੀਖਿਆ ਵਿੱਚ ਸਕੂਲ ਦੇ 130 ਵਿਦਿਆਰਥੀਆਂ ਵੱਲੋਂ ਇਮਤਿਹਾਨ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ 19 ਵਿਦਿਆਰਥੀਆਂ ਵੱਲੋਂ 90 ਪ੍ਰਤੀਸ਼ਤ ਤੋਂ ਉੱਪਰ ਅਤੇ 54 ਵਿਦਿਆਰਥੀਆਂ ਵੱਲੋਂ 80 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਸਕੂਲ ਦੇ ਹੈੱਡ ਮਿਸਟ੍ਰੈਸ ਰੁਪਿੰਦਰ ਕੌਰ, ਨਵਪ੍ਰੀਤ ਕੌਰ ਅਤੇ ਬਾਰ੍ਹਵੀਂ ਦੇ ਵਿਸ਼ਾ ਅਧਿਆਪਕ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement